ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਸਾਰੀਆਂ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਹ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਨੇ ਅਜਨਾਲਾ ਵਿਖੇ ਲਗਾਏ ਗਏ ਜਨਤਾ ਦਰਬਾਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਕੀਤਾ।
ਉਹਨਾਂ ਕਿਹਾ ਕਿ ਭਲਾ ਪਿੰਡ ਦੀ ਸ਼ੂਗਰ ਮਿੱਲ ਵਿਖੇ ਇੱਕ ਫੂਡ ਕੋਰਟ ਸਥਾਪਿਤ ਕੀਤਾ ਜਾਵੇਗਾ।ਪੰਜਾਬ ਐਗਰੋ ਅਤੇ ਉਦਯੋਗ ਵਿਭਾਗ ਨਾਲ ਗੱਲਬਾਤ ਹੋ ਚੁੱਕੀ ਹੈ।ਉਹਨਾਂ ਦੱਸਿਆ ਕਿ ਇਸ ਫੂਡ ਕੋਰਟ ਵਿੱਚ ਪੰਜਾਬੀ ਖਾਣੀ ਦੇ ਨਾਲ ਨਾਲ ਹੋਰ ਸੂਬਿਆਂ ਦੇ ਫੂਡ ਕੋਰਟ ਵੀ ਸਥਾਪਿਤ ਹੋਣਗੇ।
ਉਹਨਾਂ ਕਿਹਾ ਕਿ ਜਿਹੜੀਆਂ ਗ੍ਰਾਮ ਪੰਚਾਇਤਾਂ ਮਤਾ ਪਾ ਕੇ ਦੇਣਗੀਆਂ, ਉਸੇ ਅਨੁਸਾਰ ਹੀ ਵਿਕਾਸ ਕਾਰਜ਼ ਕੀਤੇ ਜਾਣਗੇ।ਧਾਲੀਵਾਲ ਨੇ ਕਿਹਾ ਕਿ ਪਿੰਡਾਂ ਵਿੱਚ ਖੇਡ ਸਟੇਡੀਅਮ, ਜਿਮ, ਪਾਰਕ ਆਦਿ ਬਣਾਏ ਜਾਣਗੇ।ਪਿਛਲੇ ਤਿੰਨ ਸਾਲਾਂ ਦੋਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਮੁੜ ਲੀਹਾਂ ‘ਤੇ ਲਿਆਂਦਾ ਹੈ।
ਧਾਲੀਵਾਲ ਨੇ ਅਜਨਾਲਾ ਹਲਕੇ ਵਿੱਚ ਲਗਾਏ ਗਏ ਜਨਤਾ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇ।ਤਾਂ ਜੋ ਉਨ੍ਹਾਂ ਨੂੰ ਜਿਲ੍ਹਾ ਦਫਤਰਾਂ ਅਤੇ ਚੰਡੀਗੜ੍ਹ ਦਫਤਰਾਂ ਦੇ ਚੱਕਰ ਨਾ ਮਾਰਨੇ ਪੈਣ।ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲ ਦੌਰਾਨ ਅਜਨਾਲਾ ਹਲਕੇ ਵਿੱਚ 475 ਕਰੋੜ ਰੁਪਏ ਵਿਕਾਸ ਕਾਰਜ਼ਾਂ ‘ਤੇ ਖਰਚ ਕੀਤੇ ਗਏ ਹਨ।ਜਿਸ ਨਾਲ ਅਜਨਾਲਾ ਹਲਕੇ ਦੀਆਂ ਸੜਕਾਂ, ਵੈਟਨਰੀ ਹਸਪਤਾਲ, ਛੱਪੜਾਂ ਦੀ ਸਫਾਈ, ਫਿਰਨੀਆਂ, ਗਲੀਆਂ ਨਾਲੀਆਂ ਦੀ ਮੁਰੰਮਤ ਆਦਿ ਦੇ ਵਿਕਾਸ ਕਾਰਾ ਮੁਕੰਮਲ ਕੀਤੇ ਹਨ।
ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਤਲਬੀਰ ਸਿੰਘ ਗਿੱਲ, ਦਲਜੀਤ ਸਿੰਘ ਮਿਆਦੀਆਂ, ਗੁਰਜੰਟ ਸਿੰਘ ਸੋਹੀ ਨਗਰ ਪੰਚਾਇਤ ਦੇ ਪ੍ਰਧਾਨ ਸਰਦਾਰ ਜਸਪਾਲ ਸਿੰਘ ਢਿੱਲੋਂ ਸ਼ਹਿਰੀ ਪ੍ਰਧਾਨ ਅਮਿਤ ਔਲਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …