ਪਠਾਨਕੋਟ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਨੂੰ ਬਹੁਤ ਹੀ ਵਧੀਆ ਤੋਹਫਾ ਦਿੱਤਾ ਹੈ ਪਿੱਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀਆਂ ਸੜਕਾਂ ਨੂੰ ਧਿਆਨ ਵਿੱਚ ਰੱਖ ਕੇ ਬਹੁਤ ਵੱਡੇ ਕਾਰਜ਼ ਕੀਤੇ ਜਾ ਰਹੇ ਹਨ।ਜਿਸ ਅਧੀਨ ਜਿਲ੍ਹਾ ਪਠਾਨਕੋਟ ਦੀਆਂ 205 ਰੋਡ ਜਿਸ ਦੀ ਲੰਬਾਈ 360 ਕਿਲੋ ਮੀਟਰ ਬਣਦੀ ਹੈ ਅਤੇ ਇਨ੍ਹਾਂ ਸੜਕਾਂ ਦੇ ਨਿਰਮਾਣ ਦੇ ਕਰੀਬ 100 ਕਰੋੜ ਰੁਪਏ ਖਰਚ ਕੀਤੇ ਜਾਣਗੇ।ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਇੱਕ ਪ੍ਰੈਸ ਕਾਨਫਰੰਸ ਦੋਰਾਨ ਕੀਤਾ।ਨਰੇਸ਼ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ ਵਿੰਗ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਵਿਜੈ ਕਟਾਰੂਚੱਕ, ਖੁਸਬੀਰ ਕਾਟਲ, ਭੁਪਿੰਦਰ ਸਿੰਘ ਮੁੰਨਾ, ਸਰਪੰਚ ਭੋਆ ਸੁਨੀਲ ਕੁਮਾਰ ਅਤੇ ਹੋਰ ਪਾਰਟੀ ਦੇ ਵਰਕਰ ਹਾਜ਼ਰ ਸਨ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਅੱਜ ਬਹੁਤ ਹੀ ਖੁਸੀ ਦਾ ਦਿਨ ਹੈ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕਾਰਜ਼ ਕਰ ਰਹੀ ਹੈ।ਪੰਜਾਬ ਸਰਕਾਰ ਵਲੋਂ ਜਿਲ੍ਹਾ ਪਠਾਨਕੋਟ ਨੂੰ ਬਹੁਤ ਵੱਡਾ ਤੋਹਫਾ ਦਿੱਤਾ ਗਿਆ ਹੈ।ਜਿਸ ਵਿੱਚ ਜਿਲ੍ਹਾ ਪਠਾਨਕੋਟ ਦੀਆਂ 205 ਸੜਕਾਂ ਨੂੰ ਬਣਾਇਆ ਜਾਵੇਗਾ, ਜਿਸ ਦੀ ਲੰਬਾਈ 260 ਕਿਲੋਮੀਟਰ ਬਣਦੀ ਹੈ ਅਤੇ ਇਨ੍ਹਾਂ ਸੜਕਾਂ ਦੇ ਨਿਰਮਾਣ ਤੇ ਕਰੀਬ 100 ਕਰੋੜ ਰੁਪਏ ਖਰਚ ਕੀਤੇ ਜਾਣੇ ਹਨ।
ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੀਆਂ ਬਹੁਤ ਸਾਰੀਆਂ ਅਜਿਹੀਆਂ ਸੜਕਾਂ ਹਨ, ਜਿਨ੍ਹਾਂ ਨੂੰ ਕਰੀਬ 10 ਤੋਂ 15 ਸਾਲ ਪਹਿਲਾਂ ਬਣਾਇਆ ਗਿਆ ਸੀ ਅਤੇ ਉਸ ਤੋਂ ਬਾਅਦ ਦੀਆਂ ਸਰਕਾਰਾਂ ਨੇ ਇਨ੍ਹਾਂ ਸੜਕਾਂ ਵੱਲ ਧਿਆਨ ਨਹੀਂ ਦਿੱਤਾ। ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਸੜਕਾਂ ਦੀ ਖਸਤਾ ਹਾਲਤ ਦੇ ਚੱਲਦਿਆਂ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਕਾਰਜ਼ ਦੋਰਾਨ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਕਿ ਜੋ ਠੇਕੇਦਾਰ ਇਨ੍ਹਾਂ ਸੜਕਾਂ ਦਾ ਨਿਰਮਾਣ ਕਰੇਗਾ ਆਉਣ ਵਾਲੇ ਪੰਜ ਸਾਲਾਂ ਦੋਰਾਨ ਅਗਰ ਇਹ ਸੜਕਾਂ ਟੁੱਟ ਜਾਂਦੀਆਂ ਹਨ ਤਾਂ ਉਨ੍ਹਾਂ ਸੜਕਾਂ ਦੀ ਰਿਪੇਅਰ ਦੀ ਜ਼ਿੰਮੇਦਾਰੀ ਸਬੰਧਤ ਠੇਕੇਦਾਰ ਦੀ ਹੀ ਹੋਵੇਗੀ।ਉਨ੍ਹਾ ਕਿਹਾ ਕਿ ਵਿਸ਼ੇਸ਼ ਤੋਰ ‘ਤੇ 205 ਸੜਕਾਂ ਜਿਸ ਵਿੱਚ ਭਾਰੀ ਸੰਖਿਆ ਵਿੱਚ ਵਿਧਾਨ ਸਭਾ ਹਲਕਾ ਭੋਆ ਦੀਆਂ ਸੜਕਾਂ ਵੀ ਸ਼ਾਮਲ ਹਨ।ਪਿਛਲੇ ਕੱਲ ਨੂੰ ਪਠਾਨਕੋਟ ਤੋਂ ਗੰਦਲੀ ਲਾਹੜੀ, ਛੋਟੇਪੁਰ ਰੋਡ ਦੇ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ ਹੈ।ਇਸ ਤੋਂ ਪਹਿਲਾ ਕਾਨਵਾਂ, ਚਸਮਾਂ ਚਕਨੋਰ, ਫਰੀਦਾਨਗਰ ਰੋਡ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਤੇ ਕਰੀਬ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਭੀਮਪੁਰ ਤੋਂ ਸਰਨਾ ਤੱਕ ਵੀ ਬਹੁਤ ਵਧੀਆ ਰੋਡ ਬਣ ਰਿਹਾ ਹੈ।
ਉਨ੍ਹਾਂ ਕਿਹਾ ਕਿ ਮਲਿਕਪੁਰ-ਸੁੰਦਰਚੱਕ-ਬਨੀਲੋਧੀ-ਕਥਲੋਰ ਜਿਸ ਤੇ ਕਰੀਬ 15 ਕਰੋੜ ਰੁਪਏ ਖਰਚ ਕਰਕੇ ਇਸ ਰੋਡ ਦੀ ਨੁਹਾਰ ਬਦਲੀ ਗਈ ਅਤੇ ਹੁਣ ਇਨ੍ਹਾਂ ਸੜਕਾਂ ‘ਤੇ ਵਰਮਾਂ ਦਾ ਕੰਮ ਚਲ ਰਿਹਾ ਹੈ।ਉਨ੍ਹਾਂ ਕਿਹਾ ਕਿ ਸ਼ੇਰਪੁਰ-ਫੁਲਪਿਆਰਾ-ਪੰਜੋਰ-ਸੁਜਾਨਪੁਰ ਤੱਕ ਚੋੜਾਂ ਤੇ ਸ਼ਾਨਦਾਰ ਰੋਡ ਬਣਾਇਆ ਜਾਵੇਗਾ, ਧੋਬੜਾ ਤੋਂ ਤਾਰਾਗੜ੍ਹ ਜੋ ਪਿਛਲੇ 15 ਸਾਲਾਂ ਤੋਂ ਬਣਾਇਆ ਹੀ ਨਹੀਂ ਗਿਆ।
Check Also
ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼
ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …