ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਸਦ ’ਚ ਪੇਸ਼ ਹੋਏ ਵਕਫ਼
ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਸਿੱਧਾ ਦਖ਼ਲ ਹੈ।ਇਹ ਸੋਧ ਬਿੱਲ ਸਬੰਧਤ ਧਿਰਾਂ ਨੂੰ ਵਿਸ਼ਵਾਸ਼ ਵਿੱਚ ਲਏ ਬਿਨਾਂ ਲਿਆਂਦਾ ਗਿਆ ਹੈ, ਜਿਸ ਨਾਲ ਵੱਡਾ ਵਿਵਾਦ ਬਣਿਆ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾਂ ਹੀ ਘੱਟਗਿਣਤੀਆਂ ਦੇ ਹੱਕ-ਹਕੂਕ ਸੁਰੱਖਿਅਤ ਰੱਖਣ ਦੀ ਹਾਮੀ ਰਹੀ ਹੈ ਅਤੇ ਉਹ ਘੱਟਗਿਣਤੀ ਭਾਈਚਾਰੇ ਦੇ ਹੱਕਾਂ ਖਿਲਾਫ਼ ਲਏ ਗਏ ਕਿਸੇ ਵੀ ਫੈਸਲੇ ਦਾ ਵਿਰੋਧ ਕਰਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਵੀ ਦੇਸ਼ ਅੰਦਰ ਯੂਨੀਫਾਰਮ ਸਿਵਲ ਕੋਡ ਲਿਆਂਦਾ ਸੀ, ਜੋ ਵੱਖ-ਵੱਖ ਕੌਮਾਂ, ਧਰਮਾਂ ਦੇ ਨਿੱਜੀ ਕਾਨੂੰਨਾਂ ਅਤੇ ਧਾਰਮਿਕ ਅਕੀਦਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਸੀ।ਫ਼ੌਜ ਵਿੱਚ ਸਿੱਧੀ ਭਰਤੀ ਦੀ ਥਾਂ ਅਗਨੀਵੀਰ ਅਤੇ ਫ਼ੌਜ ਅੰਦਰ ਸਿੱਖ ਫ਼ੌਜੀਆਂ ਨੂੰ ਸਰਕਾਰ ਦਾ ਲਾਜ਼ਮੀ ਤੌਰ ’ਤੇ ਹੈਲਮੈਟ ਪਾਉਣ ਲਈ ਨਿਯਮ ਬਣਾਉਣ ਦਾ ਵੱਡੇ ਪੱਧਰ ’ਤੇ ਵਿਰੋਧ ਹੋਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੂੰ ਘੱਟਗਿਣਤੀ ਭਾਈਚਾਰਿਆਂ ਨਾਲ ਸਲਾਹ ਕੀਤੇ ਬਿਨਾਂ ਉਨ੍ਹਾਂ ਨਾਲ ਸਬੰਧਤ ਮਾਮਲਿਆਂ ਵਿੱਚ ਕਿਸੇ ਤਰ੍ਹਾਂ ਦੀ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਸਰਕਾਰ ਨੂੰ ਇਹ ਵਕਫ਼ ਬਿੱਲ ਵਾਪਸ ਲੈਣਾ ਚਾਹੀਦਾ ਹੈ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media