Saturday, April 12, 2025
Breaking News

ਖ਼ਾਲਸਾ ਕਾਲਜ ਨਰਸਿੰਗ ਵਿਖੇ ਔਰਤਾਂ ਦੇ ਅਧਿਕਾਰ, ਸਮਾਨਤਾ ਅਤੇ ਸਸ਼ਕਤੀਕਰਨ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ‘ਔਰਤਾਂ ਅਤੇ ਲੜਕੀਆਂ ਦੇ ਅਧਿਕਾਰ, ਸਮਾਨਤਾ, ਸਸ਼ਕਤੀਕਰਨ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪੋਗਰਾਮ ਮੌਕੇ ਗੁਰਪ੍ਰੀਤ ਸਿੰਘ ਏ.ਆਈ.ਜੀ ਐਸ.ਟੀ.ਐਫ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਪ੍ਰੋਗਰਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਨ ਉਪਰੰਤ ਪ੍ਰਿੰ: ਡਾ. ਅਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ।ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਆਏ ਮਹਿਮਾਨਾਂ ਨਾਲ ਜਾਣ-ਪਛਾਣ ਕਰਵਾਉਂਦਿਆਂ ਸਵਾਗਤ ਕੀਤਾ ਅਤੇ ਆਪਣੇ ਭਾਸ਼ਣ ’ਚ ਸਮਾਜ ’ਚ ਜਾਗਰੂਕਤਾ ਫੈਲਾਉਣ ਅਤੇ ਔਰਤਾਂ ਨਾਲ ਸਬੰਧਿਤ ਰੂੜ੍ਹੀਵਾਦੀ ਸੋਚ ਨੂੰ ਤੋੜਨ ਦੀ ਚੁਣੌਤੀ ਨੂੰ ਸਵੀਕਾਰ ਕਰਨ ਸਬੰਧੀ ਆਪਣੇ ਅਨੁਭਵ ਨੂੰ ਸਾਂਝਾ ਕੀਤਾ।ਉਨ੍ਹਾਂ ਪ੍ਰੋਗਰਾਮ ਦੀ ਸੰਪੂਰਨ ਸਫਲਤਾ ਲਈ ਪ੍ਰਬੰਧਕਾਂ ਸ੍ਰੀਮਤੀ ਸਾਬੀਆ ਅਰੋੜਾ ਅਤੇ ਸ੍ਰੀਮਤੀ ਗਗਨਦੀਪ ਕੌਰ ਨੂੰ ਵਧਾਈ ਵੀ ਦਿੱਤੀ।
ਗੁਰਪ੍ਰੀਤ ਸਿੰਘ ਨੇ ਇਕੱਠ ਨੂੰ ਦੂਜੇ ਲਿੰਗਾਂ ਪ੍ਰਤੀ ਸਰਬਪੱਖੀ ਅਤੇ ਹਮਦਰਦ ਹੋਣ ਲਈ ਪ੍ਰੇਰਿਤ ਕੀਤਾ।ਡਾ. ਅਮਰਜੀਤ ਸਿੰਘ ਡਾਇਰੈਕਟਰ, ਗੁਰੂ ਗ੍ਰੰਥ ਸਾਹਿਬ ਭਵਨ ਜੀ.ਐਨ.ਡੀ.ਯੂ, ਪਿਸ਼ੌਰਾ ਸਿੰਘ ਧਾਰੀਵਾਲ ਸੇਵਾਮੁਕਤ ਖੇਡ ਅਧਿਕਾਰੀ, ਅਜੀਤ ਸਿੰਘ ਰੰਧਾਵਾ ਰਾਸ਼ਟਰੀ ਮਾਸਟਰ ਅਥਲੀਟ, ਡਾ. ਰੇਖਾ ਮਹਾਜਨ, ਪ੍ਰਿੰਸੀਪਲ, ਸਰਕਾਰੀ ਸੈਨੇਟ ਸੈਕੰਡਰੀ ਸਕੂਲ ਮੁਰਾਦਪੁਰਾ, ਜਗਜੀਤ ਸਿੰਘ ਰੰਧਾਵਾ ਪ੍ਰਿੰਸੀਪਲ, ਗੁਰਮੀਤ ਸਿੰਘ ਸੰਧੂ ਸੰਸਥਾਪਕ-ਕਮ-ਸੰਗਠਨ ਸਕੱਤਰ, ਹੋਲੀ ਸਿਟੀ ਵੂਮੈਨ ਵੈਲਫੇਅਰ ਸੋਸਾਇਟੀ, ਸ੍ਰੀਮਤੀ ਅਨਮ ਸੰਧੂ ਕੋਆਰਡੀਨੇਟਰ ਹੋਲੀ ਸਿਟੀ ਵੂਮੈਨ ਵੈਲਫੇਅਰ ਸੋਸਾਇਟੀ ਆਫ਼ ਅੰਮ੍ਰਿਤਸਰ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰੀ ਭਰੀ।
ਇਸ ਪ੍ਰੋਗਰਾਮ ਦੌਰਾਨ ਹੋਲੀ ਸਿਟੀ ਵੂਮੈਨ ਵੈਲਫੇਅਰ ਸੋਸਾਇਟੀ ਵੱਲੋਂ ਸਮਾਜ ਦੀਆਂ 40 ਪ੍ਰਤਿਭਾਸ਼ਾਲੀ ਕਾਮਯਾਬ ਔਰਤਾਂ ਅਤੇ ਕਾਲਜ ਫੈਕਲਟੀ ਨੂੰ ਮਹਿਲਾ ਦਿਵਸ ਪੁਰਸਕਾਰ-2025 ਨਾਲ ਸਨਮਾਨਿਤ ਕੀਤਾ ਗਿਆ।ਇਹਨਾਂ ਨੇ ਜੀਵਨ ਦੇ ਹਰ ਖੇਤਰ ’ਚ ਯੋਗਦਾਨ ਪਾਇਆ ਹੈ।ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਇਸ ਦੌਰਾਨ ਸਮੂਹ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਸ਼ਾਰਟ ਟਰਮ ਕੋਰਸ ਕਰਵਾਇਆ ਗਿਆ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ …