ਭੀਖੀ, 6 ਅਪ੍ਰੈਲ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਸੀਨੀਅਰ ਸੇਵਿਕਾ ਸ਼੍ਰੀਮਤੀ ਭੱਪੀ ਕੌਰ ਦੀ ਸੇਵਾਮੁਕਤੀ ਦੇ ਮੌਕੇ `ਤੇ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਸਕੂਲ ਮੁਖੀ ਡਾ. ਗਗਨਦੀਪ ਪਰਾਸ਼ਰ ਨੇ ਉਨ੍ਹਾਂ ਦੇ ਕੰਮ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਦਰਾਂ ਸਾਲ ਇਮਾਨਦਾਰੀ, ਲਗਨ ਅਤੇ ਮਿਹਨਤ ਨਾਲ ਵਿੱਦਿਆ ਮੰਦਰ ਵਿੱਚ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ, ਜੋ ਕਿ ਉਨ੍ਹਾਂ ਦੇ ਸੇਵਾਕਾਲ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।ਸਮੂਹ ਵਿੱਦਿਆ ਮੰਦਰ ਪਰਿਵਾਰ ਨੇ ਉਨ੍ਹਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਸੇਵਾਮੁਕਤੀ `ਤੇ ਵਧਾਈ ਦਿੱਤੀ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ।
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …