ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਹਲਕੇ ਵਿੱਚ ਪੰਚਾਇਤਾਂ ਨੂੰ ਵੱਖ-ਵੱਖ ਕੰਮਾਂ ਲਈ 65 ਲੱਖ
ਰੁਪਏ ਦੀਆਂ ਗਰਾਂਟਾਂ ਦੇ ਚੈਕ ਤਕਸੀਮ ਕਰਦੇ ਹੋਏ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਪੰਜਾਬ ਦੇ ਸਮੁੱਚੇ ਪਿੰਡਾਂ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ ਇਸ ਸਾਲ ਦੇ ਬਜਟ ਵਿੱਚ ਪੰਜਾਬ ਦੇ ਪਿੰਡਾਂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ, ਛੱਪੜਾਂ ਦੀ ਸਫਾਈ ਆਦਿ ਲਈ ਵਿਸ਼ੇਸ਼ ਫੰਡ ਰੱਖੇ ਹਨ ਅਤੇ ਇਹ ਗਰਾਂਟਾਂ ਇਸ ਮਹੀਨੇ ਤੋਂ ਮਿਲਣੀਆਂ ਸ਼ੁਰੂ ਹੋਈਆਂ ਹਨ।ਅਗਲੇ ਦੋ ਸਾਲਾਂ ਵਿੱਚ ਪੰਜਾਬ ਦਾ ਕੋਈ ਵੀ ਪਿੰਡ ਪਾਣੀ ਦੀ ਨਿਕਾਸੀ ਤੋਂ ਵਿਰਵਾ ਨਹੀਂ ਰਹਿ ਜਾਵੇਗਾ। ਉਹਨਾਂ ਕਿਹਾ ਕਿ ਸਮੁੱਚੇ ਪੰਜਾਬ ਦੇ ਪਿੰਡਾਂ ਦੇ ਛੱਪੜਾਂ ਨੂੰ ਸਾਫ ਕਰਕੇ ਸੀਚੇਵਾਲ ਮਾਡਲ ਵਾਂਗ ਵਿਕਸਿਤ ਕੀਤਾ ਜਾਵੇਗਾ ਅਤੇ ਇਹ ਪਾਣੀ ਖੇਤੀ ਲਈ ਵਰਤਿਆ ਜਾਵੇਗਾ।ਧਾਲੀਵਾਲ ਨੇ ਪੰਚਾਂ ਸਰਪੰਚਾਂ ਨੂੰ ਇਹ ਪੈਸੇ ਸਹੀ ਥਾਂ ਵਰਤਣ ਦੀ ਅਪੀਲ ਕਰਦੇ ਚੇਤਾਵਨੀ ਵੀ ਦਿੱਤੀ ਕਿ ਜੇਕਰ ਕਿਸੇ ਨੇ ਫੰਡਾਂ ਵਿੱਚ ਕੋਈ ਗਬਨ ਕੀਤਾ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ 7 ਅਪ੍ਰੈਲ ਤੋਂ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦਾ ਨਵਾਂ ਅਧਿਆਇ ਸ਼ੁਰੂ ਕੀਤਾ ਜਾ ਰਿਹਾ ਹੈ।ਅਜਨਾਲਾ ਹਲਕੇ ਵਿੱਚ ਕੁੱਲ 219 ਸਰਕਾਰੀ ਸਕੂਲ ਹਨ, ਜਿਨਾਂ ਵਿੱਚੋਂ 180 ਸਰਕਾਰੀ ਸਕੂਲਾਂ ਨੂੰ ਉਹਨਾਂ ਦੀ ਲੋੜ ਅਨੁਸਾਰ ਕੰਮ ਕਰਵਾਉਣ ਲਈ ਗਰਾਂਟਾਂ ਮਿਲ ਚੁੱਕੀਆਂ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media