Wednesday, December 31, 2025

ਨਾਨ-ਟੀਚਿੰਗ ਐਸੋਸੀਏਸ਼ਨ ਨੇ ਨਵਨਿਯੁੱਕਤ ਮੁੱਖ ਸੁਰੱਖਿਆ ਅਫ਼ਸਰ ਹਰਵਿੰਦਰ ਸਿੰਘ ਸੰਧੂ ਦਾ ਸਨਮਾਨ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵਨਿਯੁੱਕਤ ਮੁੱਖ ਸੁਰੱਖਿਆ ਅਧਿਕਾਰੀ ਹਰਵਿੰਦਰ ਸਿੰਘ ਸੰਧੂ ਨੂੰ ਵੱਖ-ਵੱਖ ਗ਼ੈਰ ਅਧਿਆਪਨ ਤੇ ਅਫਸਰ ਸੰਗਠਨਾ ਵੱਲੋਂ ਸਵਾਗਤ ਕੀਤੇ ਜਾਣ ਦੇ ਸਿਲਸਿਲੇ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਜਨੀਸ਼ ਭਾਰਦਵਾਜ ਤੇ ਸਾਥੀਆਂ ਵੱਲੋਂ ਵੀ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ।
ਰਜਨੀਸ਼ ਭਾਰਦਵਾਜ ਨੇ ਕਿਹਾ ਕਿ ਮਹਿਕਮਾ ਪੁਲਿਸ ਵਿਭਾਗ ਤੋਂ ਬਤੌਰ ਪੀ.ਪੀ.ਐਸ ਅਧਿਕਾਰੀ ਅਤੇ ਕਮਾਂਡੈਂਟ ਸੇਵਾ ਮੁਕਤ ਹੋਏ ਹਰਵਿੰਦਰ ਸਿੰਘ ਸੰਧੂ ਵਿਅਕਤੀਗਤ ਤੌਰ ਤੇ ਇੱਕ ਸੁਹਿਰਦ ਤੇ ਸੰਜ਼ੀਦਾ ਵਿਅਕਤੀ ਹਨ।ਉਨ੍ਹਾਂ ਦੱਸਿਆ ਕਿ ਜੀ.ਐਨ.ਡੀ.ਯੂ ਕੈਂਪਸ ਇੱਕ ਵਿਸ਼ਵ ਪੱਧਰੀ ਵਿਦਿਅਕ ਅਦਾਰਾ ਹੈ।ਜਿਸ ਦੀ ਸੁਰੱਖਿਆ ਹਰਵਿੰਦਰ ਸਿੰਘ ਸੰਧੂ ਦੇ ਆਉਣ ਨਾਲ ਪੂਰੀ ਹੋ ਗਈ ਹੈ।ਉਨ੍ਹਾਂ ਜੀ.ਐਨ.ਡੀ.ਯੂ ਪ੍ਰਬੰਧਨ ਦਾ ਧੰਨਵਾਦ ਵੀ ਕੀਤਾ।ਨਵ-ਨਿਯੁੱਕਤ ਮੁੱਖ ਸੁਰੱਖਿਆ ਅਧਿਕਾਰੀ ਹਰਵਿੰਦਰ ਸਿੰਘ ਸੰਧੂ ਨੇ ਐਸੋਸੀਏਸ਼ਨ ਦੇ ਸਮੁੱਚੇ ਅਹੁੱਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਏ.ਆਰ ਮਨਵਿੰਦਰ ਸਿੰਘ, ਸੁਪਰਵਾਈਜਰ ਜਸਬੀਰ ਸਿੰਘ, ਸੁਪਰਵਾਈਜਰ ਰਾਮ ਲੁਭਾਇਆ, ਕੁਲਜਿੰਦਰ ਸਿੰਘ ਬੱਲ, ਅਵਤਾਰ ਸਿੰਘ, ਗੁਰਮੀਤ ਸਿੰਘ, ਠਾਕੁਰ ਭੁਪਿੰਦਰ ਸਿੰਘ ਤੇ ਜਸਪਾਲ ਸਿੰਘ ਆਦਿ ਹਾਜ਼ਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …