Monday, June 16, 2025
Breaking News

ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਸਰਕਾਰੀ ਹਾਈ ਸਕੂਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਸੰਗਰੂਰ, 6 ਅਪ੍ਰੈਲ (ਜਗਸੀਰ ਲੌਂਗੋਵਾਲ)- ਸਰਕਾਰੀ ਹਾਈ ਸਕੂਲ ਕਾਕੜਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸੁਰੂਆਤ ਮੌਕੇ ਸਮੂਹ ਸਟਾਫ ਸ.ਹ.ਸ ਕਾਕੜਾ ਵਿਦਿਆਰਥੀਆਂ, ਗ੍ਰਾਮ ਪੰਚਾਇਤ ਕਾਕੜਾ, ਸਕੂਲ ਪ੍ਰੰਬਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।ਇਸ ਪਾਵਨ ਸਮਾਗਮ ਵਿੱਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਹਾਜ਼ਰੀ ਭਰੀ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਅਰਦਾਸ ਕੀਤੀ ਅਤੇ ਗੁਰਪ੍ਰਸ਼ਾਦ ਵਰਤਿਆ।ਸ੍ਰੀਮਤੀ ਪੰਕਜ਼ ਮੁੱਖ ਅਧਿਆਪਕਾ ਸ.ਹ.ਸ ਕਾਕੜਾ ਨੇ ਵਿਦਿਆਰਥੀਆਂ ਅਤੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦੇ ਕਿਹਾ ਕਿ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਂਦੇ ਹੋਏ ਨੇਕ ਇਨਸਾਨ ਬਣਨਾ ਚਾਹੀਦਾ ਹੈ ਅਤੇ ਸਰਬੱਤ ਦੇ ਭਲੇ ਲਈ ਕਾਰਜ਼ ਕਰਨੇ ਚਾਹੀਦੇ ਹਨ।
ਜਤਿੰਦਰ ਸਿੰਘ ਵਿੱਕੀ ਬਾਜਵਾ ਪ੍ਰਧਾਨ ਟਰੱਕ ਯੂਨੀਅਨ ਭਵਾਨੀਗੜ੍ਹ, ਤਰਵਿੰਦਰ ਕੌਰ ਜਿਲ੍ਹਾ ਸਿੱਖਿਆ ਅਫਸਰ ਸੰਗਰੂਰ, ਮਨਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੰਗਰੂਰ, ਗੋਪਾਲ ਸ਼ਰਮਾ ਬੀ.ਪੀ.ਈ.ਓ ਸੰਗਰੂਰ-2, ਜਸਵੀਰ ਕੌਰ ਬੀ.ਐਨ.ਓ, ਮਨਦੀਪ ਕੌਰ ਪਤਨੀ ਮੇਜਰ ਸਿੰਘ ਚੱਠਾ ਸਰਪੰਚ, ਨਾਜ਼ਰ ਸਿੰਘ ਗਿੱਲ ਅਸਟ੍ਰੇਲੀਆ ਐਨ.ਆਰ.ਆਈ ਪਰਿਵਾਰਕ ਮੈਂਬਰ ਕਰਮਜੀਤ ਕੌਰ, ਉਸ਼ਾ ਰਾਣੀ ਚੇਅਰਮੈਨ ਸਕੂਲ ਪ੍ਰਬੰਧਕ ਕਮੇਟੀ, ਬਲਾਕ ਭਵਾਨੀਗੜ੍ਹ ਦੇ ਸਕੂਲ ਮੁੱਖੀ ਸਾਹਿਬਾਨ, ਪਰਮਜੀਤ ਕੌਰ ਪਤਨੀ ਕੈਪਟਨ ਜਿਊਣ ਸਿੰਘ ਸਰਪੰਚ ਪਿੰਡ ਸੰਗਤਪੁਰਾ, ਭੁਪਿੰਦਰ ਸਿੰਘ ਬਲਾਕ ਪ੍ਰਧਾਨ, ਗੁਰਨਾਮ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਹਰਜੀਤ ਸਿੰਘ ਤੂਰ ਕਾਕੜਾ, ਲਵਲੀ ਕਾਕੜਾ, ਚੰਦ ਸਿੰਘ ਸਾਬਕਾ ਚੇਅਰਮੈਨ ਐਸ.ਐਮ.ਸੀ, ਪ੍ਰਿਤਪਾਲ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ, ਜਸਵੀਰ ਕੌਰ ਸਾਬਕਾ ਸਰਪੰਚ, ਹਰਵਿੰਦਰ ਸਿੰਘ ਮੰਤਰੀ ਉਘੇ ਆਗੂ, ਰਵਜਿੰਦਰ ਸਿੰਘ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਸੋਨੀ ਸਾਬਕਾ ਸਰਪੰਚ, ਭਗਵੰਤ ਸਿੰਘ ਸਾਬਕਾ ਸਰਪੰਚ, ਗੁਰਵਿੰਦਰ ਸਿੰਘ, ਵਿਨੋਦ ਕੁਮਾਰ ਕਾਕੜਾ, ਮਨਜੀਤ ਕੌਰ, ਵਿਭਾਗੀ ਅਧਿਕਾਰੀ, ਸਮੂਹ ਮੈਂਬਰ ਗ੍ਰਾਮ ਪੰਚਾਇਤ ਕਾਕੜਾ, ਸਮੂਹ ਐਸ.ਐਮ.ਸੀ ਮੈਂਬਰ ਕਾਕੜਾ, ਪਿੰਡ ਦੇ ਪਤਵੰਤੇ ਸੱਜਣ ਅਤੇ ਮਾਪਿਆਂ ਨੇ ਹਾਜ਼ਰੀ ਲਗਵਾਈ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …