ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸੈਂਟਰਲ ਪਾਸਪੋਰਟ ਸੰਗਠਨ ਦਿੱਲੀ ਦੇ ਜੁਆਇੰਟ ਸੈਕਟਰੀ ਡਾ. ਕੇ. ਜੀ ਸ੍ਰੀਨਿਵਾਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨਾਲ ਡਾ. ਅਭੀਸ਼ੇਕ ਸ਼ਰਮਾ ਖੇਤਰੀ ਪਾਸਪੋਰਟ ਅਧਿਕਾਰੀ, ਹਰਸ਼ਦ ਕੁਮਾਰ ਪਰਮਾਰ, ਸ਼ਿਵ ਪ੍ਰਸ਼ਾਦ ਯਾਦਵ, ਹਰੀ ਓਮ ਤੇ ਏ.ਵੀ ਰਾਣਾ ਵੀ ਮੌਜ਼ੂਦ ਸਨ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਨੇ ਡਾ. ਕੇ.ਜੀ ਸ੍ਰੀਨਿਵਾਸ ਨੂੰ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ।
ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਡਾ. ਕੇ.ਜੀ ਸ੍ਰੀਨਿਵਾਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਕੀਤਾ।ਡਾ. ਕੇ.ਜੀ ਸ੍ਰੀਨਿਵਾਸ ਨੇ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਕਿਹਾ ਕਿ ਮਨੁੱਖਤਾ ਦੇ ਸਰਬ ਸਾਂਝੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਹ ਆਪਣੇ ਆਪ ਨੂੰ ਸੁਭਾਗਾ ਮਹਿਸੂਸ ਕਰਦੇ ਹਨ।ਉਨ੍ਹਾਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਪਰਮਿੰਦਰ ਸਿੰਘ ਡੰਡੀ ਆਦਿ ਮੌਜ਼ੂਦ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media