Friday, July 11, 2025

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ।ਇਨ੍ਹਾਂ ਵਿੱਚ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ੱ ਗੁਰਦੀਪ ਸਿੰਘ, ਚੀਫ਼ ਅਕਾਊਂਟੈਂਟ ਮਿਲਖਾ ਸਿੰਘ, ਡਾਇਰੈਕਟਰ ਚਮਕੌਰ ਸਿੰਘ, ਇੰਚਾਰਜ਼ ਦੀਪਇੰਦਰ ਸਿੰਘ ਸੁਪਰਵਾਈਜ਼ਰ ਪਰਮਜੀਤ ਸਿੰਘ, ਹਰਪਾਲ ਸਿੰਘ ਤੇ ਜਸਵਿੰਦਰ ਸਿੰਘ, ਮੀਤ ਮੈਨੇਜਰ ਪਰਮਜੀਤ ਸਿੰਘ, ਸੀਨੀਅਰ ਕੰਪਿਊਟਰ ਓਪਰੇਟਰ ਬਲਵਿੰਦਰ ਸਿੰਘ, ਸਹਾਇਕ ਸੁਪਰਵਾਈਜ਼ਰ ਸਰਬਜੀਤ ਸਿੰਘ, ਈ.ਸੀ ਪਿਆਰਾ ਸਿੰਘ, ਡਰਾਇਵਰ ਸਤਨਾਮ ਸਿੰਘ, ਕਲਰਕ ਗੁਰਪਾਲ ਸਿੰਘ, ਪੇਸਟਰ ਸੁਭਾਸ਼ ਕੁਮਾਰ, ਹੈਲਪਰ ਗੁਰਦੀਪ ਸਿੰਘ, ਸੇਵਾਦਾਰ ਭਾਈ ਸਵਰਨ ਸਿੰਘ ਸ਼ਾਮਲ ਸਨ।ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 41-41 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਵਿੱਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ।ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਸਕੀਮ ਦੇ ਮੈਂਬਰ ਬਣਨ ਲਈ ਵੀ ਪ੍ਰੇਰਿਆ।
ਇਸ ਮੌਕੇ ਵਧੀਕ ਸਕੱਤਰ ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਬਲਵਿੰਦਰ ਸਿੰਘ ਖੈਰਾਬਾਦ, ਇੰਚਾਰਜ਼ ਮੇਜਰ ਸਿੰਘ, ਅਜ਼ਾਦਦੀਪ ਸਿੰਘ, ਬਲਜੀਤ ਸਿੰਘ, ਪਲਵਿੰਦਰ ਸਿੰਘ, ਜੇ.ਪੀ ਸਿੰਘ, ਤਰਸੇਮ ਸਿੰਘ, ਸਾਬਕਾ ਖਜਾਨਚੀ ਕੁਹਾੜਾਕਾ ਤੋਂ ਇਲਾਵਾ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Check Also

ਭਾਰਤ ਗੌਰਵ ਯਾਤਰੀ ਰੇਲ ਗੱਡੀ ਨਾਲ ਦੱਖਣੀ ਭਾਰਤ ਦੀ ਯਾਤਰਾ-13 ਦਿਨਾਂ ਦੀ ਵਿਸ਼ੇਸ਼ ਪੇਸ਼ਕਸ਼

28 ਜੁਲਾਈ ਨੂੰ ਪਠਾਨਕੋਟ ਛਾਉਣੀ ਤੋਂ ਚੱਲੇਗੀ ਰੇਲ ਗੱਡੀ ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – …