Friday, September 11, 2026

ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

PPN1401201511

ਬਠਿੰਡਾ, 13 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਪੀ.ਕੇ.ਐਸ ਇੰਟਰਨੈਸ਼ਨਲ ਸਕੂਲ ਬੱਲੂਆਣਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਬੱਚਿਆਂ ਵੱਲੋ ਰੰਗਾਰੰਗ ਪ੍ਰੋਗਰਾਮ, ਗਿੱਧਾ, ਭੰਗੜਾ ਅਤੇ ਕਵਿਤਾ ਪੇਸ਼ ਕੀਤੀ ਗਈ। ਸਕੂਲ ਦੇ ਗਰਾਊਡ ਵਿੱਚ ਲੋਹੜੀ ਪਾਈ ਗਈ।ਇਸ ਵਿਸ਼ੇਸ਼ ਮੌਕੇ ਤੇ ਸਕੂਲ ਦੇ ਚੇਅਰਮੈਨ ਸ.ਸੁਖਦੇਵ ਸਿੰਘ ਨੇ ਬੱਚਿਆਂ ਨੂੰ ਲੋਹੜੀ ਅਤੇ ਮਾਘੀ ਦਾ ਇਤਿਹਾਸ ਦੱਸਿਆ। ਉਹਨਾਂ ਬੱਚਿਆਂ ਦੇ ਗਿਆਨ ਵਿੱਚ ਵਾਧਾ ਕੀਤਾ ਅਤੇ ਉਹਨਾਂ ਨੂੰ ਧਰਮ ਵਿੱਚ ਪੂਰੇ ਬਨਣ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਪ੍ਰੇਰਨਾ ਦਿੱਤੀ। ਸਕੂਲ ਦੇ ਪ੍ਰਿੰਸੀਪਲ ਸ. ਫਤਿਹ ਸਿੰਘ ਜੀ ਨੇ ਬੱਚਿਆਂ ਨੂੰ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਅਤੇ ਤਿਉਹਾਰ ਨੂੰ ਸ਼ਰਧਾ ਪੂਰਵਕ ਮਨਾਉਣ ਦੀ ਸਿੱਖਿਆ ਦਿੱਤੀ। ਸਕੂਲ ਦੇ ਕੋਆਡੀਨੇਟਰ ਮੈਮ ਮਿਸਜ.ਇੰਦਰਜੀਤ ਕੌਰ ਨੇ ਮਾਘੀ ਦੇ ਦਿਹਾੜੇ ਦੀ ਛੁੱਟੀ ਐਲਾਨ ਕੀਤੀ। ਇਸ ਸਮੇ ਬੱਚਿਆਂ ਅਤੇ ਟੀਚਰਾਂ ਨੇ ਡਾਂਸ ਕੀਤਾ। ਬੱਚਿਆਂ ਅਤੇ ਟੀਚਰਾਂ ਨੂੰ ਲੋਹੜੀ ਵੰਡੀ ਗਈ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply