Thursday, April 24, 2025
Breaking News

ਪੰਜਾਬ ਵਿੱਚ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਬਦਲੇਗੀ ਆਉਣ ਵਾਲੀਆਂ ਪੀੜ੍ਹੀਆਂ ਦੀ ਤਕਦੀਰ -ਰਿੰਟੂ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸਰਕਾਰੀ ਐਲੀਮੈਂਟਰੀ ਸਕੂਲ ਤੁੰਗ ਬਾਲਾ ਵਿਖੇ ਬੱਚਿਆਂ ਨੂੰ ਆਧੁਨਿਕ ਕਲਾਸ ਰੂਮ ਸਮਰਪਿਤ ਕਰਦੇ ਹੋਏ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਅੱਜ ਦੇ ਦਿਨ ਨੂੰ ਦੁਨੀਆਂ ਦੇ ਇਤਿਹਾਸ ਵਿੱਚ ਯਾਦ ਰੱਖਿਆ ਜਾਵੇਗਾ।
ਉਹਨਾਂ ਕਿਹਾ ਕਿ 7 ਅਪ੍ਰੈਲ 2025 ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ੂਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਆਉਣ ਵਾਲੀਆਂ ਪੀੜੀਆਂ ਦੀ ਤਕਦੀਰ ਬਦਲੇਗੀ।ਉਹਨਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਦੇ ਬੱਚੇ ਜੋ ਕਿ ਮਹਿੰਗੇ ਸਕੂਲਾਂ ਦੀ ਸਿੱਖਿਆ ਤੋਂ ਵਾਂਝੇ ਹੋਣ ਕਾਰਨ ਮੁਕਾਬਲੇਬਾਜ਼ੀ ਵਿੱਚ ਬਹੁਤ ਪਛੜ ਜਾਂਦੇ ਸਨ, ਨੂੰ ਹੁਣ ਨਿੱਜੀ ਸਕੂਲਾਂ ਨਾਲੋਂ ਵੀ ਪੜ੍ਹਾਈ ਦਾ ਵਧੀਆ ਮਾਹੌਲ ਸਰਕਾਰੀ ਸਕੂਲਾਂ ਵਿੱਚ ਮਿਲੇਗਾ।ਉਹਨਾਂ ਕਿਹਾ ਕਿ ਬੱਚਿਆਂ ਨੂੰ ਸਕੂਲਾਂ ਵਿੱਚ ਵਧੀਆ ਅਧਿਆਪਕ ਅਤੇ ਬੁਨਿਆਦੀ ਢਾਂਚਾ ਮਿਲਣ ਨਾਲ ਇਸ ਪੀੜੀ ਦੀ ਤਕਦੀਰ ਬਦਲੇਗੀ।
ਉਹਨਾਂ ਕਿਹਾ ਕਿ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਪੰਜਾਬ ਵਿੱਚ ਸਿੱਖਿਆ ਦੀ ਸੱਚਮੁੱਚ ਕ੍ਰਾਂਤੀਕਾਰੀ ਸ਼ੁਰੂਆਤ ਹੋਈ ਹੈ।ਇਸ ਮੌਕੇ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਕਟਾਰੀਆ ਅਤੇ ਹੋਰ ਅਹੁੱਦੇਦਾਰ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਦੇ ਵਿਦਿਆਰਥੀਆਂ ਦਾ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ …