ਅਜਨਾਲਾ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪਿੱਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ‘ਤੇ ਕੇਂਦਰਿਤ ਕਰਕੇ ਸਕੂਲਾਂ ਦੇ
ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਇਹਨਾਂ ‘ਤੇ ਹੋਰ ਜ਼ੋਰ ਦਿੱਤਾ ਜਾਵੇਗਾ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੱਕੀਵਾਲਾ ਅਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੈਂਡਰੀ ਸਕੂਲ ਅਜਨਾਲਾ ਵਿਖੇ ਕਮਰਿਆਂ ਅਤੇ ਸਕੂਲ ਦੀ ਚਾਰਦੁਆਰੀ ਦਾ ਉਦਘਾਟਨ ਕਰਨ ਮੌਕੇ ਕੀਤਾ।ਉਹਨਾਂ ਨੇ ਦੱਸਿਆ ਕਿ ਇਹਨਾਂ ਸਕੂਲਾਂ ਨੂੰ ਬੀਤੇ ਸਮੇਂ ਦੌਰਾਨ ਕ੍ਰਮਵਾਰ 10 ਲੱਖ ਅਤੇ 20 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਗਈ ਸੀ, ਜਿਨ੍ਹਾਂ ਨਾਲ ਇਹਨਾਂ ਨੇ ਆਪਣੀਆਂ ਲੋੜਾਂ ਅਨੁਸਾਰ ਉਸਾਰੀ ਕਰਵਾਈ ਹੈ।
ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਦਾ ਖਾਸ ਧਿਆਨ ਸਿੱਖਿਆ ਤੇ ਸਿਹਤ ਉਤੇ ਲੱਗਾ ਹੋਇਆ ਹੈ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਦੋਦੀਆ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਸਕੂਲਾਂ ਦੀ ਤਸਵੀਰ ਅਤੇ ਇਥੇ ਪੜਨ ਵਾਲੇ ਬੱਚਿਆਂ ਦੀ ਤਕਦੀਰ ਬਦਲੇਗੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media