ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਵੱਲ ਵੱਧਦਾ ਪੰਜਾਬ ਤਹਿਤ ਹਲਕਾ ਦੱਖਣੀ ਦੇ ਵਿਧਾਇਕ ਡਾ: ਇੰਦਰਬੀਰ ਸਿੰਘ
ਨਿੱਝਰ ਨੇ ਆਪਣੇ ਹਲਕੇ ਦੇ 3 ਸਰਕਾਰੀ ਸਕੂਲਾਂ ਦੇ ਨਵੀਨੀਕਰਨ ਦੇ ਕੰਮ ਦਾ ੳਦਘਾਟਨ ਕਰਦਿਆਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀ ਜਦੋਂ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਬੜੇ ਮਾਣ ਨਾਲ ਦਾਖਲਾ ਕਰਵਾਉਣਗੇ।ਇਸ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲਂੋ ਕਰ ਦਿੱਤੀ ਗਈ ਹੈ।
ਹਲਕਾ ਵਿਧਾਇਕ ਡਾ. ਨਿੱਝਰ ਨੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਚੋਕ ਲਛਮਣਸਰ ਅਤੇ ਸਰਕਾਰੀ ਹਾਈ ਚੌਕ ਲਛਮਣਸਰ ਦੇ ਨਵੀਨੀਕਰਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਇੰਨ੍ਹਾਂ ਸਕੂਲਾਂ ਵਿੱਚ ਕ੍ਰਮਵਾਰ ਕਰੀਬ 35 ਲੱਖ ਰੁਪਏ, 10.70 ਲੱਖ ਰੁਪਏ ਅਤੇ 8 ਲੱਖ ਰੁਪਏ ਖ਼ਰਚ ਕੀਤੇ ਗਏ ਹਨ।ਉਨਾਂ ਦੱਸਿਆ ਕਿ ਇੰਨ੍ਹਾਂ ਸਕੂਲਾਂ ਵਿੱਚ ਸਮਰਾਟ ਕਲਾਸ ਰੂਮ, ਇੰਟਰਐਕਟਿਵ ਪੈਨਲ ਅਤੇ ਟਾਇਲਟ ਬਲਾਕ ਬਣਾਏ ਗਏ ਹਨ।ਡਾ: ਨਿੱਝਰ ਵਲੋ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਨੂੰ ਸਿੱਖਿਆ ਵਿਚ ਸਿਰਮੌਰ ਸੂਬਾ ਬਣਾਉਣ ਲਈ ਲਗਾਤਾਰ ਨਿੱਤ ਨਵੀਆਂ ਸਹੂਲਤਾਂ ਜਿਵੇਂ ਸਮਾਰਟ ਕਲਾਸ ਰੂਮ, ਵਾਈ-ਫਾਈ ਦੀ ਸੁਵਿਧਾ, ਆਧੁਨਿਕ ਲੈਬਾਂ, ਚਾਰਦੀਵਾਰੀ ਰਾਹੀ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ।ਉਨ੍ਹਾਂ ਕਿਹਾ ਕਿ ਸਾਡੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਉਪਲੱਬਧੀਆਂ ਹਾਸਲ ਕਰ ਰਹੇ ਹਨ।ਸਮਾਗਮ ਦੇ ਅੰਤ ਵਿੱਚ ਸਕੂਲੀ ਬੱਚਿਆਂ ਵਲੋਂ ਸਭਿਆਚਾਰਕ ਪੋ੍ਰਗਰਾਮ ਵੀ ਕੀਤਾ ਗਿਆ।
ਇਸ ਮੌਕੇ ਪ੍ਰਿ੍ਰਸੀਪਲ ਸ਼੍ਰੀਮਤੀ ਕੁਲਵਿੰਦਰ ਕੌਰ, ਸੋਨੀਆ ਰੰਧਾਵਾ ਅਤੇ ਪ੍ਰਿੰਸੀਪਲ ਸਿਮਰਨਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ‘ਚ ਸਕੂਲੀ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media