ਅਜਨਾਲਾ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ `ਤੇ ਪਹੁੰਚਾਉਣ ਲਈ ਅਤੇ ਸਮੱਸਿਆਵਾਂ ਦਾ ਉਚਿਤ ਹੱਲ ਕਰਨ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ।ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਜਨਾਲਾ ਵਿਖੇ ਵੱਖ-ਵੱਖ ਗ੍ਰਾਮ ਪੰਚਾਇਤਾਂ, ਵਾਰਡ ਨਿਵਾਸੀਆਂ, ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਨਾਲ ਨਾਲੋ ਨਿਪਟਾਰਾ ਕੀਤਾ।ਉਹਨਾਂ ਕਿਹਾ ਕਿ ਉਹ ਹਰ ਹਫਤੇ ਅਜਨਾਲਾ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰਨ ਦੀ ਯਤਨ ਕਰਦੇ ਹਨ, ਜੇਕਰ ਕਿਸੇ ਦੀ ਕੋਈ ਸਮੱਸਿਆ ਹੋਵੇ ਤਾਂ ਉਹ ਉਨ੍ਹਾਂ ਤੱਕ ਜਰੂਰ ਪਹੁੰਚਾਉਣ, ਤਾਂ ਜੋ ਉਸ ਦਾ ਹੱਲ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਵੱਡੀ ਗਿਣਤੀ ਵਿੱਚ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।ਜੇਕਰ ਹਲਕੇ ਦਾ ਕੋਈ ਵਸਨੀਕ ਸੁਵਿਧਾਵਾਂ ਹਾਸਲ ਕਰਨ ਵਿੱਚ ਦਿੱਕਤ ਮਹਿਸੂਸ ਕਰਦਾ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।
Check Also
ਖਾਲਸਾ ਕਾਲਜ ਵਿਖੇ ‘ਕਰੀਅਰ ਪੇ ਚਰਚਾ’ ਵਿਸ਼ੇ ’ਤੇ ਵਰਕਸ਼ਾਪ-ਕਮ-ਸਿਖਲਾਈ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ …