Saturday, May 10, 2025
Breaking News

ਸ਼੍ਰੋਮਣੀ ਕਮੇਟੀ ਮੈਂਬਰ ਰਣਧੀਰ ਸਿੰਘ ਚੀਮਾ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸ੍ਰੀ  ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਰਣਧੀਰ ਸਿੰਘ ਚੀਮਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਰਣਧੀਰ ਸਿੰਘ ਚੀਮਾ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਿਮਰ ਸੁਭਾਅ ਵਾਲੇ ਟਕਸਾਲੀ ਅਕਾਲੀ ਤੇ ਨੇਕਦਿਲ ਇਨਸਾਨ ਸਨ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਵਿਦਿਆ ਦੇ ਖੇਤਰ ਵਿੱਚ ਵੀ ਅਹਿਮ ਕਾਰਜ਼ ਕੀਤੇ।ਐਡਵੋਕੇਟ ਧਾਮੀ ਨੇ ਰਣਧੀਰ ਸਿੰਘ ਚੀਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਰਣਧੀਰ ਸਿੰਘ ਚੀਮਾ ਨਮਿਤ ਸ਼ੋਕ ਸਭਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਖ਼ਜ਼ਾਨਚੀ ਤਰਸੇਮ ਸਿੰਘ ਦੇ ਅਕਾਲ ਚਲਾਣੇ ’ਤੇ ਵੀ ਦੁੱਖ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ ਗਈ।
ਸ਼ੋਕ ਸਭਾ ਮੌਕੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਨਰਿੰਦਰ ਸਿੰਘ, ਭਾਈ ਪ੍ਰੇਮ ਸਿੰਘ ਤੇ ਸਮੂਹ ਸਟਾਫ਼ ਮੌਜ਼ੂਦ ਸੀ।

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …