ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 10
ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਣਗੇ।ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜ਼ਾ ਲੱਗੇ ਪਾਸਪੋਰਟ ਪ੍ਰਾਪਤ ਕੀਤੇ।ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਜੰਗ ਬਹਾਦਰ ਸਿੰਘ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ ਜਾਣਗੇ।ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਰਵਿੰਦਰ ਸਿੰਘ ਖਾਲਸਾ, ਮੈਂਬਰ ਬੀਬੀ ਜਸਪਾਲ ਕੌਰ ਅਤੇ ਰਾਮਪਾਲ ਸਿੰਘ ਬਹਿਣੀਵਾਲ ਵੀ ਜਥੇ ਨਾਲ ਜਾ ਰਹੇ ਹਨ।
ਓ.ਐਸ.ਡੀ ਸਤਬੀਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਦੀ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਜਥੇ ਵਿੱਚ ਜਾ ਰਹੇ ਸ਼ਰਧਾਲੂਆਂ ਅੰਦਰ ਉਤਸ਼ਾਹ ਤੇ ਖੁਸ਼ੀ ਹੋਣਾ ਕੁਦਰਤੀ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 1942 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਕੀਤੇ ਹਨ।ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਆਪਣੇ ਪਾਸਪੋਰਟ ਪ੍ਰਾਪਤ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ਼ ਪਲਵਿੰਦਰ ਸਿੰਘ, ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਰਾਣਾ ਆਦਿ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media