ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੈਂਡਰੀ ਸਕੂਲ ਲੌਂਗੋਵਾਲ ਦੀ ਅੱਠਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਰਿਹਾ ਹੈ।ਸਕੂਲ ਵਿਦਿਆਰਥਣ ਨਵਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 90.5 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਅੰਚਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਨੇ 89.3 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ।ਹਰਮਨਪ੍ਰੀਤ ਕੌਰ ਪੁੱਤਰੀ ਲੱਖਾ ਸਿੰਘ ਨੇ 89.3 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਨੂਰਦੀਪ ਕੌਰ ਪੁੱਤਰੀ ਗੁਰਜੀਤ ਸਿੰਘ ਨੇ 88.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।ਬਹੁਤ ਸਾਰੇ ਹੋਰ ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੀ ਵੱਧ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕੀਤੀ ਹੈ।ਸਕੂਲ ਦੀ ਇਸ ਵੱਡੀ ਸਫਲਤਾ ਤੋਂ ਪ੍ਰਸੰਨ ਹੋ ਕੇ ਸੰਸਥਾ ਦੇ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਵੱਲੋਂ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਨਤੀਜੇ ਦੀ ਵਧਾਈ ਦਿੱਤੀ ਅਤੇ ਸਨਮਾਨ ਕੀਤਾ।
Check Also
ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …