ਅੰਮ੍ਰਿਤਸਰ, 9 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਅਕਾਦਮਿਕ ਅਤੇ ਕਲਾਤਮਕ ਉੱਤਮਤਾ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਦੇ ਹੋਏ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।ਬੀ.ਐਸ.ਸੀ ਆਈ.ਟੀ ਸਮੈਸਟਰ ਤੀਜ਼ਾ ਦੀ ਵਿਦਿਆਰਥਣ ਸਾਰਿਕਾ ਨੇ ਸ਼ਾਨਦਾਰ 8.40 ਸੀ.ਜੀ.ਪੀ.ਏ ਨਾਲ ਜਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਸਾਰਿਕਾ ਅਤੇ ਹੋਰ ਹੋਣਹਾਰ ਵਿਦਿਆਰਥਣਾਂ ਦੇ ਨਾਲ-ਨਾਲ ਸਮਰਪਿਤ ਫੈਕਲਟੀ ਮੈਂਬਰਾਂ ਨੂੰ ਦਿਲੋਂ ਵਧਾਈ ਦਿੱਤੀ।
ਡਾ. ਸਿਮਰਦੀਪ ਡੀਨ ਅਕਾਦਮਿਕ, ਸ਼੍ਰੀਮਤੀ ਕਿਰਨ ਗੁਪਤਾ ਡੀਨ ਐਡਮਿਸ਼ਨ, ਸ਼੍ਰੀਮਤੀ ਕਮਾਯਨੀ ਡੀਨ ਅਨੁਸਾਸ਼ਨ ਅਤੇ ਸ਼੍ਰੀਮਤੀ ਸਪਨਾ, ਸਹਾਇਕ ਪ੍ਰੋਫੈਸਰ ਪੀ.ਜੀ ਕੰਪਿਊਟਰ ਸਾਇੰਸ ਵਿਭਾਗ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੱਭਕਾਮਨਾਵਾਂ ਦਿੱਤੀਆਂ।
Check Also
ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …