ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਤੰਦਰੁਸਤ ਸਿਹਤ ਸਬੰਧੀ ਜਾਗਰੂਕ ਕਰਨ ਲਈ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੇਰੀ ਸਿਹਤ, ਮੇਰੇ ਅਧਿਕਾਰ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਸੰਸਥਾ ਦੇ ਸਹਾਇਕ ਪ੍ਰੋਫੈਸਰ ਡਾ. ਸੰਦੀਪ ਕੌਰ ਅਤੇ ਸ੍ਰੀਮਤੀ ਹਰਲੀਨ ਕੌਰ ਨੇ ਵਿਦਿਆਰਥੀਆਂ ਨੂੰ ਜਿਨਸੀ ਅਤੇ ਪ੍ਰਜਨਨ ਸਿਹਤ ਅਤੇ ਅਧਿਕਾਰਾਂ ਨਾਲ ਸਬੰਧਿਤ ਮੁੱਦਿਆਂ ’ਤੇ ਚਾਨਣਾ ਪਾਇਆ।ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਪ੍ਰੋਗਰਾਮ ਲੋਕਾਂ ’ਚ ਜਿਨਸੀ, ਪ੍ਰਜਨਨ ਸਿਹਤ ਅਤੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਕਰਵਾਉਣ ਦੇ ਮਕਸਦ ਤਹਿਤ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ‘ਮਾਈ ਬਾਡੀ, ਮਾਈ ਚੁਆਇਸ, ਮਾਈ ਹੈਲਥ, ਮਾਈ ਰਾਈਟਸ’ ਵਿਸ਼ੇ ’ਤੇ ਅਧਾਰਿਤ ਸੀ, ਜਿਸ ਦੌਰਾਨ ਬੁਲਾਰਿਆਂ ਨੇ ਵਿਦਿਆਰਥੀਆਂ ਦੁਆਰਾ ਕੀਤੇ ਸਵਾਲਾਂ ਦੇ ਜਵਾਬ ਵੀ ਦਿੱਤੇ।ਇਸ ਮੌਕੇ ਕਾਲਜ ਸਟਾਫ਼ ਦੇ ਨਾਲ ਸਕੂਲ ਵਿਦਿਆਰਥੀ ਹਾਜ਼ਰ ਸਨ।
Check Also
ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼
ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …