Sunday, May 11, 2025
Breaking News

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਲੇਖ ਰਚਨਾ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਮਾਤ ਭਾਸ਼ਾ ਪੰਜਾਬੀ ’ਚ ਲੇਖ ਰਚਨਾ ਮੁਕਾਬਲੇ ਦੌਰਾਨ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਟਰਾਫ਼ੀ ਅਤੇ ਨਗਦੀ ਇਨਾਮ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਅਦਾਰਿਆਂ ਵਿਖੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ ਨਾਲ ਜੋੜਨ, ਭਾਵਨਾਵਾਂ ਨੂੰ ਸ਼ਬਦਾਂ ਰਾਹੀਂ ਵਿਅਕਤ ਕਰਨ, ਆਤਮ ਵਿਸ਼ਵਾਸ ਪੈਦਾ ਕਰਨ ਸਬੰਧੀ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ।ਇਸੇ ਕੜੀ ਤਹਿਤ ਖਾਲਸਾ ਕਾਲਜ ਦੇ ਗੁਰਮਤਿ ਸਟੱਡੀ ਸੈਂਟਰ ਵਿਖੇ ਮਾਤ-ਭਾਸ਼ਾ ਪੰਜਾਬੀ ’ਚ ਲੇਖ-ਰਚਨਾ ਮੁਕਾਬਲੇ ਕਰਵਾਏ ਗਏ, ਜਿਸ ’ਚ ਸਕੂਲ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਜੇਤੂ ਇਨਾਮ ਹਾਸਲ ਕੀਤੇ।
ਉਨ੍ਹਾਂ ਕਿਹਾ ਕਿ ਉਪਰੋਕਤ ਮੁਕਾਬਲੇ ਦੇ ਸੀਨੀਅਰ ਵਰਗ ’ਚ ਭਾਗ ਲੈਂਦਿਆਂ ਅਰਮਾਨਪ੍ਰੀਤ ਕੌਰ ਨੇ ਵਿਸ਼ੇਸ਼ ਸਨਮਾਨ ਹਾਸਲ ਕੀਤਾ।ਜੈਸ਼ਦੀਪ ਕੌਰ ਨੇ ਜੇਤੂ ਟਰਾਫ਼ੀ ਆਪਣੇ ਨਾਮ ਕਰਦਿਆਂ ਨਗਦ ਇਨਾਮ ਪ੍ਰਾਪਤ ਕੀਤਾ।ਉਨ੍ਹਾਂ ਕਿਹਾ ਕਿ ਭਾਸ਼ਾ ਮਨੁੱਖੀ ਸਮਾਜ ਦੇ ਸੂਖਮ ਅਤੇ ਸਥੂਲ ਵਿਰਸੇ ਦੀ ਸੰਭਾਲ ਅਤੇ ਵਿਕਾਸ ਵਾਸਤੇ ਸ਼ਕਤੀਸ਼ਾਲੀ ਮਾਧਿਅਮ ਹੁੰਦੀ ਹੈ।ਮਾਂ ਬੋਲੀ ਵਿਅਕਤੀ ਵਿਸ਼ੇਸ਼ ਦੀਆਂ ਭਾਵਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ।ਉਨ੍ਹਾਂ ਵਿਦਿਆਰਥੀਆਂ ਵੱਲੋਂ ਪ੍ਰਭਾਵਸ਼ਾਲੀ ਅੰਦਾਜ਼ ’ਚ ਆਪਣੀਆਂ ਰਚਨਾਵਾਂ ਨੂੰ ਮਾਤ-ਭਾਸ਼ਾ ਪੰਜਾਬੀ ’ਚ ਪ੍ਰਗਟਾਉਣ ’ਤੇ ਹੌਂਸਲਾ ਅਫਜ਼ਾਈ ਕੀਤੀ।ਇਸ ਮੌਕੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।

Check Also

ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …