Saturday, September 12, 2026

ਸਮਾਰਟ ਕਿਡਜ਼ ਪਲੇਅ ਵੇਅ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

PPN1401201513

ਬਠਿੰਡਾ, 13 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਪੀ. ਕੇ ਸਮਾਰਟ ਕਿਡਜ਼ ਪਲੇਅ ਵੇਅ ਸਕੂਲ ਪਰਸਰਾਮ ਨਗਰ ਵਿਚ ਅੱਜ ਲੋਹੜੀ ਦਾ ਤਿਉਹਾਰ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ।ਬੱਚਿਆ ਨੇ ਗਿੱਧਾ ਅਤੇ ਭੰਗੜਾ ਪਾ ਕੇ ਸਭ ਦਾ ਮਨ ਮੋਹ ਲਿਆ।ਸਕੂਲ ਦੇ ਅਧਿਆਪਕਾ ਨੇ ਬੱਚਿਆ ਨੂੰ ਲੋਹੜੀ ਦੀ ਮਹੱਤਤਾ ਬਾਰੇ ਦੱਸਿਆ। ਸਕੂਲ ਦੇ ਵਿਹੜੇ ਲੋਹੜੀ ਪਾਈ ਗਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਰਾਜੇਸ਼ ਪ੍ਰਭਾਕਰ ਨੇ ਸਾਰਿਆ ਨੂੰ ਲੋਹੜੀ ਅਤੇ ਮਾਘੀ ਦੀ ਸੰਗਰਾਦ ਦੀਆਂ ਵਧਾਈਆਂ ਦਿੱਤੀਆਂ।ਇਸ ਮੌਕੇ ਸਭ ਨੂੰ ਰਿਉੜੀਆਂ ਅਤੇ ਮੂੰਗਫਲੀ ਵੰਡੀ ਗਈ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply