Thursday, May 8, 2025
Breaking News

ਕਟਾਰੂਚੱਕ ਵਲੋਂ ਸਿੱਖਿਆ ਕ੍ਰਾਂਤੀ ਅਧੀਨ ਵੱਖ-ਵੱਖ ਸਕੂਲਾਂ ‘ਚ ਪ੍ਰੋਜੈਕਟਾਂ ਦੇ ਕੀਤੇ ਗਏ ਉਦਘਾਟਨ

ਪਠਾਨਕੋਟ, 11 ਅਪ੍ਰ੍ਰੈਲ (ਪੰਜਾਬ ਪੋਸਟ ਬਿਊਰੋ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਅੰਦਰ ਸੂਬੇ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਿੱਖਿਆ ਕਰਾਂਤੀ ਅਧੀਨ ਪੂਰੇ ਪੰਜਾਬ ਅੰਦਰ ਸਮਾਰੋਹ ਆਯੋਜਿਤ ਕੀਤੇ ਗਏ ਅਤੇ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ।ਜਿਕਰਯੋਗ ਹੈ ਕਿ 7 ਅਪ੍ਰੈਲ ਨੂੰ ਜਿਲ੍ਹਾ ਪਠਾਨਕੋਟ ਦੇ ਵੀ ਵੱਖ-ਵੱਖ ਸਕੂਲਾਂ ਅੰਦਰ ਉਦਘਾਟਨ ਸਮਾਰੋਹ ਆਯੋਜਿਤ ਕੀਤੇ ਗਏ।ਵੱਖ-ਵੱਖ ਸਕੂਲਾਂ ਅੰਦਰ ‘ਚ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵਿਭੂਤੀ ਸ਼ਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਅੰਮਿਤ ਮੰਟੂ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸਿੱਖਿਆ ਕਰਾਂਤੀ ਅਧੀਨ ਕੀਤੇ ਜਾ ਰਹੇ ਵੱਖ-ਵਖ ਸਮਾਰੋਹਾਂ ਅੰਦਰ ਪਹੁੰਚੇ ਅਤੇ ਲੱਖਾਂ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪਠਾਨਕੋਟ, ਸ੍ਰੀਮਤੀ ਕਮਲਜੀਤ ਕੌਰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਠਾਨਕੋਟ, ਅਮਨਦੀਪ ਕੁਮਾਰ ਡਿਪਟੀ ਡੀ.ਈ.ਓ ਸੈਕੰਡਰੀ, ਡੀ.ਜੀ ਸਿੰਘ ਡਿਪਟੀ ਡੀ.ਈ.ਓ ਐਲੀਮੈਂਟਰੀ, ਨਰੇਸ਼ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ ਵਿੰਗ ਪਠਾਨਕੋਟ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਵਿਜੈ ਕਟਾਰੂਚੱਕ, ਖੁਸ਼ਬੀਰ ਕਾਟਲ, ਕੁਲਦੀਪ ਭਟਵਾਂ ਬਲਾਕ ਪ੍ਰਧਾਨ, ਜੰਗ ਬਹਾਦੁਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਅਹੁੱਦੇਦਾਰ ਹਾਜ਼ਰ ਸਨ।
ਜਿਲ੍ਹਾ ਪਠਾਨਕੋਟ ਵਿਖੇ ਸਿੱਖਿਆ ਕਰਾਂਤੀ ਬਦਲਦਾ ਪੰਜਾਬ ਅਧੀਨ ਵਿਧਾਨ ਸਭਾ ਹਲਕਾ ਭੋਆ ਅੰਦਰ ਸਰਕਾਰੀ ਪ੍ਰਾਇਮਰੀ ਸਕੂਲ ਸਾਲੋਵਾਲ ਵਿਖੇ 4.16 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਤੰਗੋਸਾਹ ਵਿਖੇ 3.20 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੰਗੋਸਾਹ ਵਿਖੇ 13.65 ਲੱਖ ਰੁਪਏ ਦੀਆਂ ਗਰਾਂਟਾਂ ਨਾਲ ਕੀਤੇ ਗਏ ਪ੍ਰੋਜੈਕਟਾਂ ਦਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋ ਕੇ ਉਦਘਾਟਨ ਕੀਤੇ।
ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਵੱਖ-ਵੱਖ ਸਕੂਲਾਂ ਅੰਦਰ ਅਮਿਤ ਮੰਟੂ ਹਲਕਾ ਇੰਚਾਰਜ਼-ਕਮ-ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਬਤੋਰ ਮੁੱਖ ਮਹਿਮਾਨ ਹਾਜ਼ਰ ਹੋਏ ਅਤੇ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਕਰੋਲੀ ਵਿਖੇ ੯.੯੯ ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਵਾਲ ਵਿਖੇ 30 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੋਲੀ ਵਿਖੇ 18.09 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਝਿਕਲੀ ਕਰੋਲੀ ਵਿਖੇ 12.50 ਲੱਖ ਨਾਲ ਤਿਆਰ ਕੀਤੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ।
ਇਸੇ ਹੀ ਤਰ੍ਹਾਂ ਵਿਧਾਨ ਸਭਾ ਹਲਕਾ ਪਠਾਨਕੋਟ ਵਿਖੇ ਸ੍ਰੀ ਵਿਭੂਤੀ ਸਰਮਾ ਹਲਕਾ ਇੰਚਾਰਜ਼ ਪਠਾਨਕੋਟ-ਕਮ-ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢਾਂਗੂ ਰੋਡ ਪਠਾਨਕੋਟ ਵਿਖੇ 2 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ (ਗਰਲਜ਼) ਪਠਾਨਕੋਟ ਵਿਖੇ 10.85 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇ.ਐਫ.ਸੀ ਪਠਾਨਕੋਟ ਵਿਖੇ 22.2 ਲੱਖ ਰੁਪਏ ਨਾਲ ਤਿਆਰ ਕੀਤੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ।
ਉਨ੍ਹਾਂ ਕਿਹਾ ਕਿ ਅੱਜ ਪਹਿਲਾ ਨਾਲੋਂ ਸਰਕਾਰੀ ਸਕੂਲਾਂ ਵਿੱਚ ਬਹੁਤ ਬਦਲਾਅ ਆਏ ਹਨ।ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਅੰਦਰ ਪੂਰੇ ਪੰਜਾਬ ਅੰਦਰ ਸਿੱਖਿਆ ਕਰਾਂਤੀ ਲਿਆਂਦੀ ਗਈ ਹੈ ਅਤੇ ਕਰੋੜਾਂ ਰੁਪਏ ਪੂਰੇ ਪੰਜਾਬ ਦੇ ਸਕੂਲਾਂ ਅੰਦਰ ਲਗਾਏ ਗਏ ਹਨ। ਜਿਕਰਯੋਗ ਹੈ ਕਿ ਵੱਖ-ਵੱਖ ਸਕੂਲਾਂ ‘ਚ ਵਿਭੂਤੀ ਸ਼ਰਮਾ ਹਲਕਾ ਇੰਚਾਰਜ਼ ਪਠਾਨਕੋਟ-ਕਮ-ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ ਅਤੇ ਅਮਿਤ ਮੰਟੂ ਹਲਕਾ ਇੰਚਾਰਜ਼-ਕਮ-ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਵਲੋਂ ਵੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਕਾਰਜ਼ਾਂ ‘ਤੇ ਰੋਸਨੀ ਪਾਈ ਗਈ।

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …