ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਸਰਕਾਰੀ ਸਕੂਲ ਭਰਾੜੀਵਾਲ ਅਤੇ ਸਰਕਾਰੀ ਸਕੂਲ ਕੀਰਤਗੜ੍ਹ ਦੇ ਅਪਗ੍ਰੇਡੇਸ਼ਨ ਲਈ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੀ ਝਲਕ ਸਾਫ਼ ਦਿਖਾਈ ਦੇ ਰਹੀ ਹੈ।ਉਨ੍ਹਾਂ ਕਿਹਾ ਕਿ 2 ਸਕੂਲਾਂ ਵਿੱਚ ਲਗਭਗ 65 ਲੱਖ ਰੁਪਏ ਦੀ ਲਾਗਤ ਨਾਲ ਕਮਰਿਆਂ ਦੀ ਉਸਾਰੀ, ਚਾਰਦੀਵਾਰੀ ਅਤੇ ਸਕੂਲਾਂ ਦੇ ਆਧੁਨਿਕੀਕਰਨ ਦਾ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੀਰਤਗੜ੍ਹ ਸਕੂਲ ਨੂੰ ਲਗਭਗ 40.40 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਬਣਾਇਆ ਜਾ ਰਿਹਾ ਹੈ।ਇਸ ਵੇਲੇ ਪੰਜਾਬ ਵਿੱਚ ਲਗਭਗ 20 ਹਜ਼ਾਰ ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚ ਲਗਭਗ 28 ਲੱਖ ਵਿਦਿਆਰਥੀ ਪੜ੍ਹ ਰਹੇ ਹਨ।ਉਨ੍ਹਾਂ ਕਿਹਾ ਕਿ 3 ਸਾਲ ਪਹਿਲਾਂ ਇਨ੍ਹਾਂ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਮਾੜੀ ਸੀ।ਅੱਜ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਅਤੇ ਸਹੂਲਤਾਂ ਦੇ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਰਹੇ ਹਨ।ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਵੱਡੀ ਗਿਣਤੀ ‘ਚ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਸ਼ਾਮਲ ਹੋਏ ਹਨ।ਵਿਧਾਇਕ ਡਾ. ਅਜੇ ਗੁਪਤਾ ਨੂੰ ਸਕੂਲ ਪ੍ਰਿੰਸੀਪਲ ਅਤੇ ਸਕੂਲ ਪ੍ਰਬੰਧਨ ਵਲੋਂ ਸਨਮਾਨਿਤ ਵੀ ਕੀਤਾ ਗਿਆ।ਸਕੂਲੀ ਬੱਚਿਆਂ ਵਲੋਂ ਕੇਕ ਵੀ ਕੱਟਿਆ ਗਿਆ।
ਇਸ ਮੌਕੇ ਵਿਧੂ ਭੱਟੀ, ਸੰਨੀ ਸਹੋਤਾ, ਸਾਹਬ ਸਿੰਘ, ਵਿਮਲ ਭੱਟੀ, ਗੁਰਦਾਸ, ਵਿੱਕੀ ਅਤੇ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜ਼ੂਦ ਸਨ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …