Monday, May 19, 2025

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਤਰੱਕੀ ਦੇ ਨਵੇਂ ਕੀਰਤੀਮਾਨ ਕੀਤੇ ਸਥਾਪਿਤ

ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਨਵੇਂ ਕੀਰਤੀਮਾਨ ਸਥਾਪਿਤ ਕਰਦਿਆਂ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕੀਤੀ ਹੈ।ਖਾਲਸਾ ਕਾਲਜ ਅੰਮ੍ਰਿਤਸਰ ਅਤੇ ਆਉਣ ਵਾਲੇ ਭਵਿੱਖ ’ਚ ‘ਖਾਲਸਾ ਮੈਡੀਕਲ ਕਾਲਜ ਅਤੇ ਹਸਪਤਾਲ’ ਤੋਂ ਇਲਾਵਾ ਮੈਨੇਜ਼ਮੈਂਟ ‘ਖਾਲਸਾ ਯੂਨੀਵਰਸਿਟੀ’ ਦੇ ਐਲਾਨ ’ਤੇ ਮਾਣ ਮਹਿਸੂਸ ਕਰਦੀ ਹੈ। ਮੈਨੇਜ਼ਮੈਂਟ ਅਤਿ-ਆਧੁਨਿਕ ‘ਇਨਫ਼ਾਰਮੇਸ਼ਨ ਟੈਕਨਾਲੋਜੀ ਇੰਸਟੀਚਿਊਟ’ (ਆਈ.ਟੀ ਇੰਸਟੀਚਿਊਟ) ਵੀ ਜਲਦ ਹੀ ਲੈ ਕੇ ਆ ਰਹੀ ਹੈ।ਕੌਂਸਲ ਅੱਜ ਦੇਸ਼ ਭਰ ’ਚ ਵਿੱਦਿਅਕ ਅਦਾਰਿਆਂ ਦਾ ਪ੍ਰਬੰਧਨ ਕਰਨ ਵਾਲੀ ਸਭ ਤੋਂ ਵੱਕਾਰੀ ਸੰਸਥਾਵਾਂ ’ਚੋਂ ਮੋਹਰੀ ਕਤਾਰ ਵਜੋਂ ਉਭਰੀ ਹੈ।
‘ਖਾਲਸਾ ਯੂਨੀਵਰਸਿਟੀ’ ਉਚ ਸਿੱਖਿਆ ਅਤੇ ਖੋਜ਼ ਦੀ ਇਕ ਸੁਤੰਤਰ ਸੰਸਥਾ ਹੋਵੇਗੀ।ਮੈਨੇਜ਼ਮੈਂਟ ਨੇ ‘ਖਾਲਸਾ ਮੈਡੀਕਲ ਕਾਲਜ ਅਤੇ ਹਸਪਤਾਲ’ ਦਾ ਪ੍ਰੋਜੈਕਟ ਵੀ ਉਲੀਕਿਆ ਹੈ, ਜਿਸ ਨਾਲ ਮੈਡੀਕਲ ਸਿੱਖਿਆ ’ਚ ਇਹ ਇਸ ਦਾ ਨਿਵੇਕਲਾ ਕਦਮ ਹੋਵੇਗਾ।22 ਵਿੱਦਿਅਕ ਸੰਸਥਾਵਾਂ ਨੂੰ ਸਫ਼ਲਤਾਪੂਰਵਕ ਚਲਾ ਰਹੀ ਗਵਰਨਿੰਗ ਕੌਂਸਲ ਦੇ ਅਹੁੱਦੇਦਾਰ ਸਰਵ ਵਿਆਪੀ ਅਕਾਲ ਪੁਰਖ ਵਾਹਿਗੁਰੂ ਦੀਆਂ ਅਸੀਸਾਂ ਨਾਲ ਆਪਣੇ ਪੁਰਖਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਵਿਗਿਆਨਕ ਗਿਆਨ ਪ੍ਰਦਾਨ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।ਮੈਨੇਜ਼ਮੈਂਟ ਵਲੋਂ ਉੱਚ ਪੱਧਰੀ ‘ਗੁਰਮਤਿ ਸਟੱਡੀ ਸੈਂਟਰ’ ਵੀ ਚਲਾਇਆ ਜਾ ਰਿਹਾ ਹੈ।
ਮੈਨੇਜ਼ਮੈਂਟ ਵਲੋਂ ਧਾਰਮਿਕ ਪ੍ਰਚਾਰ, ਪ੍ਰਸਾਰ ਅਤੇ ਵਿਦਿਆਰਥੀਆਂ ਨੂੰ ਉਚ ਸੰਸਕਾਰਾਂ ਨਾਲ ਗੁਣਵਾਨ ਬਣਾਉਣ ਦੇ ਮਕਸਦ ਤਹਿਤ ਹਰੇਕ ਸਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਇੱਕ ਦਿਨ ਪਹਿਲਾਂ ਨਗਰ ਕੀਰਤਨ ਖ਼ਾਲਸਾ ਕਾਲਜ ਸੰਸਥਾਵਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਜਾਂਦਾ ਹੈ।ਕੌਂਸਲ ਵਲੋਂ ਸਾਰੇ ਗੁਰਪੁਰਬ ਧਾਰਮਿਕ ਤੌਰ ’ਤੇ ਮਨਾਏ ਜਾਂਦੇ ਹਨ, ਜਿਨ੍ਹਾਂ ਦਾ ਸਿੱਧਾ ਪ੍ਰਸਾਰਣ ‘ਕੇ.ਸੀ.ਜੀ.ਸੀ.ਟੀ.ਵੀ’ ’ਤੇ ਕੀਤਾ ਜਾਂਦਾ ਹੈ।
’ਵਰਸਿਟੀ ਦੇ ਚਾਂਸਲਰ ਅਤੇ ਸੋਸਾਇਟੀ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਪ੍ਰੋ. ਚਾਂਸਲਰ ਅਤੇ ਆਨਰੇਰੀ ਸਕੱਤਰ, ਰਜਿੰਦਰ ਮੋਹਨ ਸਿੰਘ ਛੀਨਾ ਦੀ ਅਣਥੱਕ ਮਿਹਨਤ ਅਤੇ ਅਗਾਂਹਵਧੂ ਸੋਚ ਕਾਰਨ ਸੋਸਾਇਟੀ ਨੇ ਮਿਆਰੀ ਕਾਲਜ, ਸਕੂਲ ਖੋਲ੍ਹ ਕੇ ਇਤਿਹਾਸ ਸਿਰਜਿਆ ਹੈ।ਸੋਸਾਇਟੀ ਦੇ ਚਾਂਸਲਰ ਸ: ਰਾਜਮੋਹਿੰਦਰ ਸਿੰਘ ਮਜੀਠਾ, ਰੈਕਟਰ ਸ: ਲਖਬੀਰ ਸਿੰਘ ਲੋਧੀਨੰਗਲ, ਮੀਤ ਪ੍ਰਧਾਨ ਸ: ਸਵਿੰਦਰ ਸਿੰਘ ਕੱਥੂਨੰਗਲ, ਵਧੀਕ ਆਨਰੇਰੀ ਸਕੱਤਰ ਸ: ਜਤਿੰਦਰ ਸਿੰਘ ਬਰਾੜ, ਜੁਆਇੰਟ ਸਕੱਤਰ ਸ: ਗੁਨਬੀਰ ਸਿੰਘ, ਸ: ਅਜਮੇਰ ਸਿੰਘ ਹੇਰ, ਸ: ਪਰਮਜੀਤ ਸਿੰਘ ਬੱਲ, ਸ: ਰਾਜਬੀਰ ਸਿੰਘ, ਸ: ਗੁਰਪ੍ਰੀਤ ਸਿੰਘ ਗਿੱਲ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਸੰਤੋਖ ਸਿੰਘ ਸੇਠੀ, ਸ: (ਡਾ.) ਕਰਤਾਰ ਸਿੰਘ ਗਿੱਲ ਸ਼ਾਮਿਲ ਹਨ, ਇੱਕ ਟੀਮ ਦੀ ਤਰ੍ਹਾਂ ਕੰਮ ਕਰ ਰਹੇ ਹਨ।
ਖ਼ਾਲਸਾ ਯੂਨੀਵਰਸਿਟੀ ਤੇ ਵਿੱਦਿਅਕ ਖੇਤਰ ’ਚ ਧਰੁਵ ਤਾਰੇ ਖ਼ੁਦ ਮੁਖਤਿਆਰ ਸੰਸਥਾ ਖ਼ਾਲਸਾ ਕਾਲਜ ਤੋਂ ਇਲਾਵਾ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ, ਖ਼ਾਲਸਾ ਕਾਲਜ ਫ਼ਾਰ ਵੂਮੈਨ (ਖ਼ੁਦ ਮੁਖਤਿਆਰ ਸੰਸਥਾ), ਖਾਲਸਾ ਕਾਲਜ ਆਫ ਐਜ਼ੂਕੇਸ਼ਨ, ਰਣਜੀਤ ਐਵੀਨਿਊ, ਖਾਲਸਾ ਕਾਲਜ ਆਫ ਨਰਸਿੰਗ, ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ, ਖਾਲਸਾ ਕਾਲਜ ਆਫ ਫਾਰਮੇਸੀ, ਖਾਲਸਾ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ, ਖਾਲਸਾ ਕਾਲਜ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼, ਖਾਲਸਾ ਕਾਲਜ ਆਫ ਬਿਜ਼ਨਿਸ ਸਟੱਡੀਜ਼ ਐਂਡ ਟੈਕਨਾਲੋਜੀ ਮੋਹਾਲੀ, ਖ਼ਾਲਸਾ ਕਾਲਜ ਆਫ਼ ਲਾਅ, ਖਾਲਸਾ ਕਾਲਜ ਚਵਿੰਡਾ ਦੇਵੀ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ, ਖਾਲਸਾ ਕਾਲਜ ਪਬਲਿਕ ਸਕੂਲ ਹੇਰ, ਖਾਲਸਾ ਕਾਲਜ ਪਬਲਿਕ ਸਕੂਲ, ਘੁੱਗ (ਜਲੰਧਰ) ਵਿੱਦਿਆ ਦੇ ਖੇਤਰ ’ਚ ਮੋਹਰੀ ਸੰਸਥਾਵਾਂ ਹਨ।ਲੇਖ 1204202501

ਧਰਮਿੰਦਰ ਸਿੰਘ ਰਟੌਲ
ਡਇਰੈਕਟਰ, ਲੋਕ ਸੰਪਰਕ ਵਿਭਾਗ,
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ, ਅੰਮ੍ਰਿਤਸਰ।

 

Check Also

ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …