ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਚੁਣੇ ਜਾਣ ’ਤੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ
ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸੁਰਜੀਤ ਸਿੰਘ ਭਿੱਟੇਵੱਡ ਨੇ ਵਧਾਈ ਦਿੱਤੀ ਹੈ।ਸ਼੍ਰੋਮਣੀ ਕਮੇਟੀ ਮੈਂਬਰਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀ ਵਾਹਦ ਉਹ ਤਰਜ਼ਮਾਨ ਸਿਆਸੀ ਜਥੇਬੰਦੀ ਹੈ, ਜਿਸ ਨੇ ਹਮੇਸ਼ਾਂ ਹੀ ਪੰਥ, ਪੰਜਾਬ ਦੇ ਨਾਲ-ਨਾਲ ਦੁਨੀਆਂ ਭਰ ਅੰਦਰ ਵੱਸਦੇ ਸਿੱਖ ਭਾਈਚਾਰੇ ਲਈ ਅਵਾਜ਼ ਬੁਲੰਦ ਕੀਤੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਲੋਕਾਂ ਦੇ ਹਰ ਦੁੱਖ-ਸੁੱਖ ਵੇਲੇ ਡੱਟ ਕੇ ਨਾਲ ਖੜਿਆ ਪੰਜਾਬ ਦਾ ਜੋ ਵੀ ਵਿਕਾਸ ਹੋਇਆ, ਉਹ ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ।
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਅੱਜ ਖ਼ੁਸ਼ੀ ਦੀ ਗੱਲ ਹੈ ਕਿ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਅੱਜ ਹੋਈ ਚੋਣ ਵਿੱਚ ਸੁਖਬੀਰ ਸਿੰਘ ਬਾਦਲ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਦਾ ਸਤਿਕਾਰ ਕਰਦਿਆਂ ਸਰਬਸੰਮਤੀ ਨਾਲ ਉਨ੍ਹਾਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਆਗੂਆਂ ਨੇ ਆਸ ਪ੍ਰਗਟਾਈ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਦੀ ਤਰ੍ਹਾਂ ਲੋਕ ਮੁੱਦਿਆਂ ਨੂੰ ਹਰ ਪੱਧਰ ’ਤੇ ਉਠਾਏਗਾ ਅਤੇ ਪੰਜਾਬ ਦੇ ਲੋਕਾਂ ਮੋਹਰੀ ਹੋ ਕੇ ਲੜਾਈ ਲੜੇਗਾ।
Check Also
ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …
Punjab Post Daily Online Newspaper & Print Media