ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 16 ਅਪ੍ਰੈਲ ਨੂੰ ਹੋਵੇਗੀ।ਸ਼੍ਰੋਮਣੀ ਕਮੇਟੀ ਦੇ
ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ 15 ਅਪ੍ਰੈਲ ਲਈ ਸੱਦੀ ਗਈ ਸੀ, ਪ੍ਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਣ ਹੁਣ ਇਹ ਮੀਟਿੰਗ 16 ਅਪ੍ਰੈਲ ਨੂੰ ਹੋਵੇਗੀ।ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11.00 ਵਜੇ ਕੀਤੀ ਜਾਵੇਗੀ।
ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਾਂ-ਕਾਜ਼ਾਂ ਨਾਲ ਸਬੰਧਤ ਰੁਟੀਨ ਦੀ ਇਸ ਇਕੱਤਰਤਾ ਦਾ ਏਜੰਡਾ ਪਹਿਲਾਂ ਹੀ ਕਾਰਜ਼ਕਾਰਨੀ ਦੇ ਮੈਂਬਰਾਂ ਨੂੰ ਭੇਜਿਆ ਜਾ ਚੁੱਕਾ ਹੈ, ਜਿਸ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾਵੇਗੀ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media