ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਂਬਰ ਸ਼੍ਰੋਮਣੀ ਕਮੇਟੀ ਸੁਖਮੀਤ
ਸਿੰਘ ਕਾਦੀਆਂ ਦੀ ਮਾਤਾ ਬੀਬੀ ਦਵਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਂ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਲਈ ਵੱਡਾ ਘਾਟਾ ਹੈ। ਉਨ੍ਹਾਂ ਨੇ ਸੁਖਮੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਸੁਖਮੀਤ ਸਿੰਘ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਬੀਬੀ ਦਵਿੰਦਰ ਕੌਰ ਦੇ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media