Friday, June 13, 2025

ਪੈਟ ਸ਼ਾਪਸ ਤੇ ਡਾਗ ਬਰੀਡਰਜ਼ ਆਪਣੀ ਸ਼ਾਪਸ ਦੀ ਰਜਿਸਟੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਕੋਲ ਜਰੂਰ ਕਰਵਾਉਣ – ਡਿਪਟੀ ਕਮਿਸਨਰ

ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾਕਟਰ ਗੁਰਸ਼ਰਨਜੀਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਜਿੰਨੀਆਂ ਵੀ ਪੈਟ ਸ਼ਾਪਸ ਅਤੇ ਡਾਗ ਬਰੀਡਰਜ਼ ਹਨ ਉਨਾਂ ਦੀ ਰਜਿਸਟ੍ਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਨਾਲ ਕੀਤੀ ਜਾਣੀ ਹੈ।ਆਦਿੱਤਿਆ ਉਪਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦੇ ਪੈਟ ਸ਼ਾਪਸ ਅਤੇ ਡਾਗ ਬਰੀਡਰਜ਼ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਡਾਗ ਨਾਲ ਹੁੰਦੇ ਅਤਿਆਚਾਰ ਅਤੇ ਕਈ ਤਰ੍ਹਾਂ ਦੇ ਹੋ ਰਹੇ ਜ਼ਲਮਾਂ ਕਾਰਨ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਇੰਨਾਂ ਦੀ ਰਜਿਸਟ੍ਰੇਸ਼ਨ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।ਇਹ ਰਜਿਸਟ੍ਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਦੀਆਂ ਹਦਾਇਤਾਂ ਅਤੇ ਠੋਸ ਨਿਯਮਾਂ ਅਧੀਨ ਹੋਵੇਗੀ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲਾ ਪਠਾਨਕੋਟ ਵਿਖੇ 16 ਪੈਟ ਸ਼ਾਪਸ ਅਤੇ 11 ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਦੇ ਕੰਮ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਵਿੱਚ 27 ਪੈਟ ਸ਼ਾਪਸ ਅਤੇ ਡਾਗ ਬਰੀਡਰਜ਼ ਨੇ ਰਜਿਸਟ੍ਰੇਸ਼ਨ ਲਈ ਫਾਰਮ ਅਤੇ ਕਾਗਜ਼ੀ ਕਾਰਵਾਈ ਵੀ ਪੂਰੀ ਕਰ ਲਈ ਹੈ।

Check Also

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …