Friday, June 13, 2025

ਪ੍ਰੋ. ਕਰਮਜੀਤ ਸਿੰਘ ਚਾਹਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਦੇ ਪ੍ਰੋਫੈਸਰ ਅਤੇ ਉੱਘੇ ਸਿੱਖਿਆ ਸ਼ਾਸਤਰੀ ਪ੍ਰੋ. ਕਰਮਜੀਤ ਸਿੰਘ ਚਾਹਲ ਨੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ, ਡੀਨ ਅਕਾਦਮਿਕ ਮਾਮਲੇ, ਪ੍ਰੋ. ਪਲਵਿੰਦਰ ਸਿੰਘ ਦੀ ਮੌਜ਼ੂਦਗੀ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਰਜਿਸਟਰਾਰ ਵਜੋਂ ਅੱਜ ਅਹੁੱਦਾ ਸੰਭਾਲ ਲਿਆ।ਹਰਇਕਬਾਲ ਸਿੰਘ, ਓ.ਐਸ.ਡੀ ਅਤੇ ਪਰਮਿੰਦਰ ਸਿੰਘ, ਓ.ਐਸ.ਡੀ ਤੋਂ ਇਲਾਵਾ ਯੂਨੀਵਰਸਿਟੀ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਪ੍ਰੋ. ਚਾਹਲ ਦੇ ਅਕਾਦਮਿਕ ਪ੍ਰਸ਼ਾਸਨ ਵਿੱਚ ਵਿਸ਼ੇਸ਼ ਤਜ਼ਰਬੇ ਦੀ ਸ਼ਲਾਘਾ ਕਰਦਿਆਂ ਯੂਨੀਵਰਸਿਟੀ ਪ੍ਰਸ਼ਾਸਨਿਕ ਗਤੀਵਿਧੀਆਂ ਨੂੰ ਹੋਰ ਵੀ ਵਧੇਰੇ ਕੁਸ਼ਲਤਾਪੂਰਵਕ ਚਲਾਉਣ ਲਈ ਉਨ੍ਹਾਂ ਦੀ ਯੋਗਤਾ `ਤੇ ਭਰੋਸਾ ਪ੍ਰਗਟ ਕੀਤਾ।ਅਹੁੱਦਾ ਸੰਭਾਲਣ ਤੋਂ ਬਾਅਦ, ਰਜਿਸਟਰਾਰ ਪ੍ਰੋ. ਕਰਮਜੀਤ ਸਿੰਘ ਚਾਹਲ ਨੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਮੈਨੂੰ ਇਹ ਜ਼ਿੰਮੇਵਾਰੀ ਸੰਭਾਲਣ ਮੌਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਮੇਰੀ ਕੋਸ਼ਿਸ਼ ਹੋਵੇਗੀ ਕਿ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਕਾਰਜ਼ਾਂ ਨੂੰ ਹੋਰ ਵੀ ਪਾਰਦਰਸ਼ੀ ਤੇ ਬਿਹਤਰ ਬਣਾਇਆ ਜਾਵੇ ਤਾਂ ਜੋ ਵਿਦਿਆਰਥੀਆਂ, ਅਧਿਆਪਕਾਂ, ਸਟਾਫ ਮੈਂਬਾਨ ਅਤੇ ਆਮ ਜਨਤਾ ਦੇ ਕਾਰਜ ਸੌਂਖਿਆਂ ਹੋਣ।
ਇਸ ਮੌਕੇ ਮੌਜ਼ੂਦ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰੋ. ਚਾਹਲ ਨੂੰ ਵਧਾਈ ਦਿੱਤੀ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …