ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਲੌਂਗੋਵਾਲ ਦਾ ਪੰਜਵੀਂ ਜਮਾਤ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ।ਸਕੂਲ ਦੀਆਂ ਵਿਦਿਆਰਥਣਾਂ ਲਗਨਪ੍ਰੀਤ ਕੌਰ ਪੁੱਤਰੀ ਸੇਵਕ ਸਿੰਘ ਨੇ 99.8 ਫੀਸਦੀ ਅੰਕ ਪ੍ਰਾਪਤ ਅੰਕ ਪ੍ਰਾਪਤ ਕਰਕੇ ਪਹਿਲਾ ਕਮਲਪ੍ਰੀਤ ਕੌਰ ਪੁੱਤਰੀ ਸਤਿਗੁਰ ਸਿੰਘ ਨੇ 98.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਸੁਮਨਪ੍ਰੀਤ ਕੌਰ ਪੁੱਤਰੀ ਸੰਦੀਪ ਸਿੰਘ ਨੇ 98.6 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਨਮਨ ਗਰਗ ਪੁੱਤਰ ਰਮਨਦੀਪ, ਸਹਿਜਪ੍ਰੀਤ ਸਿੰਘ ਪੁੱਤਰ ਗਗਨਦੀਪ ਸਿੰਘ (98 ) (98.2) ਅਤੇ ਗੁਰਨੂਰ ਕੌਰ ਪੁੱਤਰੀ ਕੁਲਦੀਪ ਸਿੰਘ 97.8 ਨੇ ਅੰਕ ਪ੍ਰਾਪਤ ਕੀਤੇ ਇਸ ਤੋਂ ਇਲਾਵਾ ਜਮਾਤ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਸਕੂਲ ਦੀ ਇਸ ਵੱਡੀ ਸਫਲਤਾ ਤੋਂ ਪ੍ਰਸੰਨ ਹੋ ਕੇ ਸੰਸਥਾ ਦੇ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਚੇਅਰਮੈਨ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਵਲੋਂ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨਾਂ ਦਾ ਸਨਮਾਨ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ ‘ਕਰੀਅਰ ਪੇ ਚਰਚਾ’ ਵਿਸ਼ੇ ’ਤੇ ਵਰਕਸ਼ਾਪ-ਕਮ-ਸਿਖਲਾਈ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ …