Saturday, June 27, 2026

ਵਿਧਾਇਕਾ ਜੀਵਨ ਜੋਤ ਕੌਰ ਨੇ ਅੰਬੇਦਕਰ ਭਵਨ ‘ਚ ਕਮਿਊਨਿਟੀ ਹਾਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਵੱਲੋਂ ਐਸ.ਸੀ ਵਿੰਗ ਦੇ ਸੂਬਾ ਵਾਈਸ ਪ੍ਰਧਾਨ ਰਵਿੰਦਰ ਹੰਸ ਵਲੋਂ ਅੰਬੇਦਕਰ ਭਵਨ ਅੰਮ੍ਰਿਤਸਰ ਵਿਖੇ ਇੱਕ ਵਿਸ਼ਾਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਕੈਬਿਨਟ ਮੰਤਰੀ ਪੰਜਾਬ ਈ.ਟੀ.ਓ ਹਰਭਜਨ ਸਿੰਘ, ਵਿਧਾਇਕ ਡਾਕਟਰ ਅਜੈ ਗੁਪਤਾ, ਵਿਧਾਇਕਾ ਮੈਡਮ ਜੀਵਨਜੋਤ ਕੌਰ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਚੇਅਰਮੈਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ, ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਸਾਬਕਾ ਚੇਅਰਮੈਨ ਅਸ਼ੋਕ ਤਲਵਾਰ, ਟਰੱਸਟੀ ਮੁਖਵਿੰਦਰ ਸਿੰਘ ਵਿਰਦੀ ਸਮੇਤ ਤੁਹਾਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਲੀਡਰਸ਼ਿਪ ਅਤੇ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਸ਼ਿਰਕਤ ਕੀਤੀ।ਕੈਬਿਨਟ ਮੰਤਰੀ ਈ.ਟੀ.ਓ ਹਰਭਜਨ ਸਿੰਘ ਨੇ ਕਿਹਾ ਕਿ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਸਾਡੀ ਸਮੁੱਚੀ ਕੌਮ ਲਈ ਮਾਰਗ ਦਰਸ਼ਕ ਹਨ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਬਾਬਾ ਸਾਹਿਬ ਦੇ ਬਾਕੀ ਰਹਿੰਦੇ ਸੁਪਨਿਆਂ ਨੂੰ ਪੂਰਾ ਕਰਨ ਦੇ ‘ਤੇ ਕੰਮ ਕਰ ਰਹੀ ਹੈ।ਹਲਕਾ ਵਿਧਾਇਕਾ ਡਾਕਟਰ ਜੀਵਨ ਜੋਤ ਕੌਰ ਵਲੋਂ ਅੰਬੇਦਕਰ ਭਵਨ ਵਿੱਚ 26 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਕਮਿਊਨਿਟੀ ਹਾਲ ਦਾ ਉਦਘਾਟਨ ਵੀ ਕੀਤਾ ਗਿਆ।
ਇਸ ਮੌਕੇ ਆਈ ਲੀਡਰਸ਼ਿਪ ਦਾ ਧੰਨਵਾਦ ਜਿਲ੍ਹਾ ਪ੍ਰਧਾਨ ਡਾਕਟਰ ਇੰਦਰਪਾਲ ਅਤੇ ਰਵਿੰਦਰ ਹੰਸ ਵੱਲੋਂ ਕੀਤਾ ਗਿਆ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …