ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਲਿਖਤੀ ਰੂਪ ’ਚ ਧਾਰਮਿਕ ਪ੍ਰੀਖਿਆ ਕਰਵਾਈ ਗਈ।ਖ਼ਾਲਸਾ ਸੰਸਥਾਵਾਂ ਵੱਲੋਂ ਕਰਵਾਈਆਂ ਜਾਂਦੀਆਂ ਧਾਰਮਿਕ ਪ੍ਰੀਖਿਆਵਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਖਿਆ ’ਚ ਕਰੀਬ 92 ਵਿਦਿਆਰਥੀਆਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੌਰਾਨ ਪਹਿਲੇ 16 ਵਿਦਿਆਰਥੀਆਂ ਦੇ ਕਾਲਜ ਗੁਰਬਾਣੀ ’ਤੇ ਕੁਵਿੱਜ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 4 ਟੀਮਾਂ ਨੇ ਹਿੱਸਾ ਲਿਆ, 3-3 ਵਿਦਿਆਰਥੀਆਂ ਦੇ ਗਰੁੱਪ ਬਣਾਏ ਗਏ।
ਡਾ. ਜਸਪਾਲ ਸਿੰਘ ਦੀ ਮੌਜ਼ੂਦਗੀ ’ਚ ਪ੍ਰੀਖਿਆਵਾਂ ਦੇ ਇੰਚਾਰਜ਼ ਪ੍ਰੋ: ਸੁਖਮਨਪ੍ਰੀਤ ਕੌਰ ਨੇ ਕਿਹਾ ਕਿ ਕਾਲਜ ਦੁਆਰਾ ਇਹ ਇੱਕ ਨਿਵੇਕਲਾ ਉਪਰਾਲਾ ਹੈ, ਜਿਸ ਨਾਲ ਵਿਦਿਆਰਥੀਆਂ ਦੇ ਅੰਦਰ ਗੁਰ ਇਤਿਹਾਸ ਜਾਣਨ ਦੀ ਨਵੀਂ ਦਿਲਚਸਪੀ ਪੈਦਾ ਹੋਈ ਹੈ।ਡਾ. ਜਸਪਾਲ ਸਿੰਘ ਵੱਲੋਂ ਪ੍ਰੀਖਿਆ ’ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਚ ਆਉਣ ਵਾਲੀਆਂ ਟੀਮਾਂ ਨੂੰ ਟਰਾਫ਼ੀਆਂ ਅਤੇ ਧਾਰਮਿਕ ਪ੍ਰੀਖਿਆ ’ਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਪ੍ਰੋ: ਉਤਕਰਸ਼ ਸੇਠ, ਪ੍ਰੋ: ਜਸਦੀਪ ਸਿੰਘ, ਡਾ. ਹਰਪ੍ਰੀਤ ਕੌਰ, ਡਾ. ਮੋਹਿਤ ਸੈਣੀ, ਪ੍ਰੋ: ਸੁਗਮ, ਪ੍ਰੋ: ਰੇਨੂੰ ਸੈਣੀ, ਪ੍ਰੋ: ਮੁਨੀਸ਼ ਕੁਮਾਰ, ਡਾ. ਸ਼ਿਵਨ ਸਰਪਾਲ, ਡਾ. ਪੂਰਨਿਮਾ ਖੰਨਾ, ਡਾ. ਪਵਨਦੀਪ ਕੌਰ, ਡਾ. ਦਿਵਿਆ ਸ਼ਰਮਾ, ਰਣਜੀਤ ਸਿੰਘ, ਸਵਰਨ ਸਿੰਘ, ਤਰਨਜੀਤ ਕੌਰ, ਸ਼ੈਲੀ ਸ਼ਰਮਾ ਆਦਿ ਹਾਜ਼ਰ ਸਨ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …