Sunday, November 9, 2025

ਵਿਧਾਇਕ ਡਾ: ਨਿੱਜਰ ਵਲੋਂ ਸਰਕਾਰੀ ਐਲੀਮੈਟਰੀ ਸਕੂਲ ਵਿਖੇ ਕਰੀਬ 15 ਲੱਖ ਦੀ ਲਾਗਤ ਨਾਲ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਹਲਕਾ ਦੱਖਣੀ ਦੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਐਲੀਮੈਟਰੀ ਸਕੂਲ ਸੁਭਾਸ਼ ਕਾਲੋਨੀ ਵਿਖੇ ਕਰੀਬ 15 ਲੱਖ ਦੀ ਲਾਗਤ ਨਾਲ ਸਕੂਲ ਦੀ ਮੁਰੰਮਤ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਹੁਣ ਸਮੇ ਦੇ ਹਾਣੀ ਬਨਾਉਣ ਲਈ ਸਕੂਲਾਂ ਵਿੱਚ ਆਧੁਨਿਕ ਕਲਾਸ ਰੂਮ, ਵਾਈ ਫਾਈ ਦੀ ਸੁਵਿਧਾ ਆਦਿ ਮੁਹੱਈਆਂ ਕਰਵਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋਂ ਵਧੀਆ ਸਿੱਖਿਆ ਹਾਸਲ ਕਰਕੇ ਉਚ ਅਹੁੱਦਿਆਂ ਤੱਕ ਪੁੱਜ ਸਕਣ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਅਧਿਆਪਕਾਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਿਦੇਸ਼ਾਂ ਦੀਆਂ ਉੱਚ ਕੋਟੀ ਦੀਆਂ ਸੰਸਥਾਵਾਂ ਤੋਂ ਸਿਖਲਾਈ ਦੁਆਈ ਗਈ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਕਾਫ਼ੀ ਘਟ ਗਈ ਸੀ ਅਤੇ ਹੁਣ ਸਰਕਾਰ ਵਲੋਂ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜ਼ਾਂ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿੱਚ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।ਸਕੂਲੀ ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਸਕੂਲ ਮੁਖੀ ਮੈਡਮ ਨਿਰਮਲ ਕੌਰ ਤੋਂ ਇਲਾਵਾ ਵੱਡੀ ਗਿਣਤੀ ‘ਚ ਸਕੂਲੀ ਬੱਚੇ, ਉਨ੍ਹਾ ਦੇ ਮਾਪੇ ਅਤੇ ਇਲਾਕਾ ਵਾਸੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …