ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਅਧਿਕਾਰੀਆਂ ਦਾ ਸਨਮਾਨ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸੰਗਤ ਦੀ ਸਹੂਲਤ ਲਈ ਬੈਂਕ ਆਫ਼ ਬੜੋਦਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋ ਵਾਟਰ ਕੂਲਰ ਸੌਂਪੇ ਗਏ।
ਬੈਂਕ ਦੇ ਚੀਫ ਮੈਨੇਜਰ ਸ੍ਰੀ ਅਭਿਸ਼ੇਕ ਸੱਚਦੇਵਾ ਅਤੇ ਮੈਨੇਜਰ ਰਾਜਹੰਸ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸਿੱਖ ਸੰਗਤਾਂ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਅਤੇ ਬੈਂਕ ਸੰਗਤਾਂ ਦੀਆਂ ਸਹੂਲਤਾਂ ਲਈ ਸੇਵਾਵਾਂ ਵਿੱਚ ਹਿੱਸਾ ਪਾਉਂਦੇ ਹਨ।ਇਸੇ ਤਹਿਤ ਬੈਂਕ ਆਫ਼ ਬੜੋਦਾ ਵੱਲੋਂ ਵੀ ਦੋ ਵਾਟਰ ਕੂਲਰ ਦਿੱਤੇ ਗਏ ਹਨ।ਉਨਾਂ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ਼ ਗੁਰਮੀਤ ਸਿੰਘ ਅਤੇ ਹੋਰ ਮੌਜ਼ੂਦ ਸਨ।
Punjab Post Daily Online Newspaper & Print Media