ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਦੇ ਪ੍ਰਸਿੱਧ
ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਹਰਦਿਆਲ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ।
ਐਡਵੋਕੇਟ ਧਾਮੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਆਖਿਆ ਕਿ ਹਰਦਿਆਲ ਸਿੰਘ ਜੀ ਇੱਕ ਨਿਮਰ, ਗੁਰਸਿੱਖੀ ਜੀਵਨ ਵਾਲੇ ਅਤੇ ਉੱਚ ਆਦਰਸ਼ਾਂ ਵਾਲੇ ਵਿਅਕਤੀ ਸਨ।ਉਨ੍ਹਾਂ ਦੀ ਦੂਰਅੰਦੇਸ਼ੀ ਅਤੇ ਸਿੱਖੀ ਪ੍ਰਤੀ ਸਮਰਪਣ ਭਾਵਨਾ ਦਾ ਹੀ ਨਤੀਜਾ ਹੈ ਕਿ ਅੱਜ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਸਿੱਖ ਸੰਗਤਾਂ ਨੂੰ ਗੁਰਬਾਣੀ ਦੀ ਸਮਝ ਅਤੇ ਸਿੱਖ ਇਤਿਹਾਸ ਦੀ ਪ੍ਰੇਰਨਾ ਨਾਲ ਜੋੜ ਰਹੇ ਹਨ।ਐਡਵੋਕੇਟ ਧਾਮੀ ਨੇ ਇਸ ਦੁਖਦਾਈ ਮੌਕੇ ‘ਤੇ ਭਾਈ ਪਿੰਦਰਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media