ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ
ਵਿੱਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਣਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ।ਉਨ੍ਹਾਂ ਕਿਹਾ ਕਿ ਮਾਨਵੀ ਸਰੋਕਾਰ ਅਜਿਹਾ ਨਹੀਂ ਸਿਖਾਉਂਦੇ, ਸਗੋਂ ਸਾਰਿਆਂ ਨੂੰ ਭਾਈਚਾਰੇ ਤੇ ਸਦਭਾਵਨਾ ਦਾ ਰਾਹ ਦਿਖਾਉਂਦੇ ਹਨ।ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਹਮਲੇ ਦੌਰਾਨ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media