ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ
ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਮੇਜਰ ਸਿੰਘ ਸਵੱਦੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਮੇਜਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਲੰਮਾਂ ਸਮਾਂ ਸੇਵਾ ਨਿਭਾਈ ਅਤੇ ਉਹ ਅਕਾਲੀ ਮੋਰਚਿਆਂ ਵਿੱਚ ਵੀ ਹਮੇਸ਼ਾਂ ਮੋਹਰੀ ਹੋ ਕੇ ਲੜੇ।ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੇਜਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media