Friday, May 9, 2025
Breaking News

ਸਿੱਖਿਆ ਦੇ ਆਧਾਰ ’ਤੇ ਹੀ ਦੇਸ਼ ਦੀ ਤਰੱਕੀ ਨਿਰਭਰ ਕਰਦੀ ਹੈ – ਵਿਧਾਇਕ ਨਿੱਝਰ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰੰਘ) – ਸਿੱਖਿਆ ਦੇ ਆਧਾਰ ’ਤੇ ਹੀ ਦੇਸ਼ ਦੀ ਤਰੱਕੀ ਨਿਰਭਰ ਕਰਦੀ ਹੈ ਅਤੇ ਸਾਡੀ ਸਰਕਾਰ ਦਾ ਮੁੱਖ ਮੰਤਵ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਅੱਗੇ ਜਾ ਕੇ ਆਪਣਾ ਅਤੇ ਸੂਬੇ ਦਾ ਨਾਂ ਰੋਸ਼ਨ ਕਰ ਸਕਣ।
ਹਲਕਾ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਭਗਤਾਂਵਾਲਾ ਵਿਖੇ ਕਰੀਬ 26 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਚਾਰਦੀਵਾਰ ਅਤੇ ਸਕੂਲ ਦੇ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜ਼ਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਡਾ: ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।ਉਨ੍ਹਾਂ ਕਿਹਾ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸਰਕਾਰ ਵਲੋਂ ਬਜ਼ਟ ਵਿੱਚ ਸਿੱਖਿਆ ਲਈ 17 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ, ਜਿਸ ਰਾਹੀਂ ਸਰਕਾਰੀ ਸਕੂਲਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੌਰਾਨ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਬਦਲਾਅ ਵਿਖਾਉਣ ਲਈ ਅਸੀਂ ਮਾਪਿਆਂ ਦੇ ਰੂ-ਬ-ਰੂ ਹੋ ਰਹੇ ਹਾਂ ਤਾਂ ਕਿ ਮਾਪਿਆਂ ਦਾ ਸਰਕਾਰੀ ਸਕੂਲਾਂ ਵਿੱਚ ਵਿਸਵਾਸ਼ ਕਾਇਮ ਹੋਵੇ ਅਤੇ ਹਰ ਬੱਚਾ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਕੇ ਪੜ੍ਹਾਈ ਕਰ ਸਕੇਗਾ।
ਵਿਧਾਇਕ ਡਾ: ਨਿੱਝਰ ਨੇ ਕਿਹਾ ਕਿ ਜਿਥੇ ਸਕੂਲਾਂ ਦੀਆਂ ਚਾਰਦੀਵਾਰੀਆਂ ਬਣਾਉਣ ਨਾਲ ਸਕੂਲ ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ, ਉਥੇ ਹੀ ਸਮਾਰਟ ਕਲਾਸਰੂਮ, ਲਾਇਬ੍ਰੇਰੀਆਂ ਅਤੇ ਬੁਨਿਆਦੀ ਢਾਂਚੇ ਤੋਂ ਇਲਾਵਾ ਚੰਗੇ ਅਧਿਆਪਕ ਤੇ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਸਕੂਲ ਮੁਖੀ ਬੱਬਲਜੀਤ ਸਿੰਘ, ਸਕੂਲ ਦਾ ਸਮੁੱਚਾ ਸਟਾਫ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …