ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਕਿਰਨਦੀਪ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਆਮ ਲੋਕਾ ਨੂੰ ਮਲੇਰੀਆਂ ਸੰਬਧੀ ਜਾਗਰੂਕ ਕਰਨ ਲਈ ਫ਼ੈਜ਼ਪੁਰ ਐਲੀਮੈਂਟਰੀ ਸਕੂਲ ਅੰਮ੍ਰਿਤਸਰ ਵਿਖੇ ਪੋਸਟਰ ਅਤੇ ਕਵਿੱਜ ਕੰਪੀਟੀਸ਼ਨ ਕਰਵਾਇਆ ਗਿਆ।ਜਿਲ੍ਹਾ ਐਪੀਡਮੋਲੋਜਿਸਟ ਡਾਕਟਰ ਹਰਜੋਤ ਕੌਰ ਨੇ ਕਿਹਾ ਕਿ ਮਲੇਰੀਆ ਤੋ ਬਚਣ ਲਈ ਸਭ ਤੋਂ ਜਿਆਦਾ ਜਰੂਰੀ ਹੈ ਕੀ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ਼ ਨਾਲੋਂ ਪਰਹੇਜ਼ ਜਿਆਦਾ ਜਰੂਰੀ ਹੈ।ਉਨ੍ਹਾਂ ਕਿਹਾ ਕਿ ਮਲੇਰੀਆ ਇੱਕ ਵੈਕਟਰ ਬੋਰਨ ਬੀਮਾਰੀ ਹੈ ਜੋ ਕਿ ਮਾਦਾ ਐਨਾਫਲੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ।ਜਿਸ ਦੇ ਲੱਛਣ ਕਾਂਬਾ ਲੱਗ ਕੇ ਤੇਜ਼ ਬੁਖਾਰ ਚੜਨਾ, ਤੇਜ਼ ਸਿਰਦਰਦ, ਮਾਸ ਪੇਸ਼ੀਆ ਅਤੇ ਜੋੜਾਂ ਦਾ ਦਰਦ, ਅੱਖਾਂ ਦੇ ਪਿੱਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿੱਚੋਂ ਖੁਨ ਵਗਣਾ ਆਦਿ ਹੈ।ਮਲੇਰੀਆ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਹਸਪਤਾਲ ਤੋਂ ਹੀ ਫ੍ਰੀ ਚੈਕਅੱਪ ਅਤੇ ਇਲਾਜ਼ ਕਰਵਾਇਆ ਜਾਵੇ।ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਵਲੋਂ ਬੱਚਿਆਂ ਨੂੰ ਪੋਸਟਰ ਮੇਕਿੰਗ ਅਤੇ ਕੁਇਜ਼ ਕੰਪੀਟੀਸ਼ਨ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ।
ਇਸ ਮੌਕੇ ਹੈਡ ਟੀਚਰ ਸ਼ਿਖਾ ਸ਼ਰਮਾ, ਸੋਨੀਆ, ਗੀਤਾ, ਰਮਨਦੀਪ ਕੌਰ, ਹਰਕਮਲ ਸਿੰਘ, ਹਰਮੀਤ ਸਿੰਘ, ਰਣਜੋਤ ਸਿੰਘ, ਕੁਲਦੀਪ ਸਿੰਘ, ਮੰਗਲ ਦਾਸ ਸਮੇਤ ਸਮੂਹ ਟੀਚਰ ਅਤੇ ਵਿਦਿਆਰਥੀ ਹਾਜ਼ਰ ਹੋਏ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …