ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਦੇ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਰਜਿੰਦਰ ਪਾਲ ਨੂੰ ਸਖਤ ਤਾੜਨਾ ਕਰਦਿਆ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਕਿਸੇ ਕਿਸਮ ਦੀ ਕੋਈ ਵੀ ਮਿਲਾਵਟੀ ਵਸਤੂ ਦੀ ਵਿਕਰੀ ਨਹੀਂ ਹੋਣੀ ਚਾਹੀਦੀ ਅਤੇ ਚਾਰ ਪੰਜ ਦਿਨਾਂ ਦੇ ਅੰਦਰ ਅੰਦਰ ਮਿਲਾਵਟ ਖੋਰਾ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾਈ ਜਾਵੇ।
ਵਿਧਾਇਕ ਨਿੱਜਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕਿਹਾ ਕਿ ਖਾਣ ਪੀਣ ਵਾਲੀਆਂ ਦੁਕਾਨਾਂ ਅਤੇ ਕਰਿਆਨੇ ਦਾ ਸਮਾਨ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇ।ਉਹਨਾਂ ਕਿਹਾ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਕੁੱਝ ਸ਼ਰਾਰਤੀ ਲੋਕ ਮਿਲਾਵਟੀ ਸਮਾਨ ਦੀ ਵਿਕਰੀ ਕਰ ਰਹੇ ਹਨ।ਜਿਨਾਂ ਵਿੱਚ ਜਿਆਦਾਤਰ ਤੌਰ ‘ਤੇ ਦੁੱਧ, ਦਹੀਂ, ਹਲਦੀ ਅਤੇ ਹੋਰ ਖਾਣ-ਪੀਣ ਦੀਆਂ ਦਾ ਸਮਾਨ ਸ਼ਾਮਲ ਹਨ।ਉਹਨਾਂ ਫੂਡ ਕਮਿਸ਼ਨਰ ਨੂੰ ਕਿਹਾ ਕਿ ਇਹਨਾਂ ਦੁਕਾਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।ਉਹਨਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ ਅਤੇ ਮਿਲਾਵਟ ਮਿਲਾਵਟੀ ਵਸਤੂਆਂ ਵੇਚਣੀਆਂ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਉਹਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।