ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਡਾਕਟਰ ਜੀਵਨ ਜੋਤ ਕੌਰ ਨੇ ਅੱਜ ਬੱਸ ਸਟੈਂਡ ਨੇੜੇ ਹੁਸੈਨਪੁਰ ਚੌਂਕ ਤੋਂ ਸਫਾਈ
ਮੁਹਿੰਮ ਦੀ ਸ਼ੁਰੂਆਤ ਕੀਤੀ।ਉਨ੍ਹਾਂ ਕਿਹਾ ਕਿ ਇਹ ਸਫਾਈ ਮੁਹਿੰਮ ਹੁਣ ਲਗਾਤਾਰ ਜਾਰੀ ਰਹੇਗੀ ਅਤੇ ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ ਕਰਕੇ ਹੀ ਹਟਣਗੇ।ਉਨ੍ਹਾਂ ਕਿਹਾ ਕਿ ਅੱਜ ਦੀ ਸਫਾਈ ਮੁਹਿੰਮ ਵਿੱਚ ਕੌਂਸਲਰਾਂ, ਨਗਰ ਨਿਗਮ ਦੇ ਅਧਿਕਾਰੀਆਂ, ਸਫਾਈ ਕਰਮਚਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ ਹੈ। ਵਿਧਾਇਕਾ ਨੇ ਕਿਹਾ ਕਿ ਸਫਾਈ ਵਿਵਸਥਾ ਵਿੱਚ ਲੋਕਾਂ ਦਾ ਸਹਿਯੋਗ ਵੀ ਬਹੁਤ ਜਰੂਰੀ ਹੈ ਅਤੇ ਲੋਕਾਂ ਦੇ ਸਾਥ ਤੋਂ ਬਿਨਾਂ ਸ਼ਹਿਰ ਦੀ ਸਫਾਈ ਰੱਖਣੀ ਅਸੰਭਵ ਹੈ।ਉਨ੍ਹਾਂ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਦੀ ਸਫ਼ਾਈ ਵਿਵਸਥਾ ਨੂੰ ਪਹਿਲਾਂ ਨਾਲੋਂ ਬਿਹਤਰ ਬਣਾਇਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਹੋਰ ਵੀ ਬਿਹਤਰ ਬਣਾਇਆ ਜਾਵੇਗਾ।
ਵਿਧਾਇਕਾ ਡਾਕਟਰ ਜੀਵਨ ਜੋਤ ਕੌਰ ਨੇ ਕਿਹਾ ਕਿ ਜੇ ਇੰਦੌਰ ਸ਼ਹਿਰ ਭਾਰਤ ਦਾ ਸਭ ਤੋਂ ਸਾਫ ਸ਼ਹਿਰ ਹੋ ਸਕਦਾ ਹੈ ਤਾਂ ਅੰਮ੍ਰਿਤਸਰ ਕਿਉਂ ਨਹੀਂ।ਉਹਨਾਂ ਕਿਹਾ ਕਿ ਇਹ ਇਕੱਲੀ ਕਾਰਪੋਰੇਸ਼ਨ ਜਾਂ ਨਗਰ ਸੁਧਾਰ ਟਰੱਸਟ ਦਾ ਕੰਮ ਨਹੀਂ।ਸ਼ਹਿਰ ਵਿੱਚ ਰਹਿਣ ਵਾਲੇ ਹਰ ਬਾਸ਼ਿੰਦੇ ਦਾ ਸਾਥ ਚਾਹੀਦਾ ਹੈ ਤਾਂ ਹੀ ਸ਼ਹਿਰ ਦੀਆਂ ਸੜਕਾਂ ਸਾਫ ਸੁਥਰੀਆਂ ਰਹਿ ਸਕਦੀਆਂ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media