ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ ਬੜੂ ਸਾਹਿਬ ਵਿੱਦਿਅਕ ਸੰਸਥਾ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਢੋਟੀਆਂ ਵਿਖੇ ਇੱਕ ਵਿਸ਼ੇਸ਼ ਕਲਾ ਮੇਲਾ ਆਯੋਜਿਤ ਕੀਤਾ ਗਿਆ।ਇਸ ਵਿੱਚ ਵਿਦਿਆਰਥੀਆਂ ਨੇ ਆਪਣੇ ਕਲਾਤਮਕ ਹੁਨਰ, ਰਚਨਾਤਮਕਤਾ ਅਤੇ ਅੰਦਰੂਨੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਕਲਾ ਮੇਲੇ ਦੌਰਾਨ ਵਿਦਿਆਰਥੀਆਂ ਨੇ ਪੇਂਟਿੰਗ, ਡਰਾਇੰਗ, ਕੈਲੀਗ੍ਰਾਫੀ, ਕਲਾਜ, ਹਸਤਕਲਾ, ਮੋਡਲ ਮੇਕਿੰਗ ਆਦਿ ਰਾਹੀਂ ਆਪਣੀ ਕਲਾ ਨੂੰ ਉਜਾਗਰ ਕੀਤਾ।ਕੁੱਝ ਵਿਦਿਆਰਥੀਆਂ ਨੇ ਵਰਤੋਂ ਵਿਚ ਨਾ ਆਉਣ ਵਾਲੀਆਂ ਚੀਜ਼ਾਂ ਦੀ ਵਰਤੋਂ ਕਰਕੇ ਆਕਰਸ਼ਕ ਸਜਾਵਟੀ ਸਮਾਨ ਤਿਆਰ ਕੀਤਾ।ਵਿਦਿਆਰਥੀਆਂ ਦੀਆਂ ਕਲਾਕ੍ਰਿਤੀਆਂ ਵਿੱਚ ਉਨ੍ਹਾਂ ਦੀ ਰਚਨਾਤਮਕ ਸੋਚ ਵੇਖਣਯੋਗ ਸੀ।ਧਾਰਮਿਕ ਅਤੇ ਸੰਸਕਾਰਕ ਥੀਮਾਂ `ਤੇ ਅਧਾਰਿਤ ਕਲਾ-ਕ੍ਰਿਤੀਆਂ ਨੇ ਵਿਸ਼ੇਸ਼ ਧਿਆਨ ਖਿੱਚਿਆ।ਅਕਾਲ ਅਕੈਡਮੀ ਢੋਟੀਆਂ ਦੇ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ ਨੇ ਕਿਹਾ ਕਿ “ਇਸ ਤਰ੍ਹਾਂ ਦੇ ਕਲ੍ਹਾ ਮੇਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਅਤੇ ਸੰਸਕਾਰੀ ਭਾਵਨਾ ਦੇ ਵਿਕਾਸ ਵਿੱਚ ਮਹੱਤਵਪੂਰਣ ਭੂਮਿਕਾ ਅਦਾ ਕਰਦੇ ਹਨ।ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਦਬਾਅ ਤੋਂ ਹਟਾ ਕੇ ਉਨ੍ਹਾਂ ਦੇ ਮਨ ਨੂੰ ਤਾਜ਼ਗੀ ਦੇਣ ਅਤੇ ਸਿਖਲਾਈ ਵਿੱਚ ਨਵਾਂ ਉਤਸ਼ਾਹ ਭਰਨਾ ਸੀ।
Check Also
ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ …