ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਹਲਕਾ ਮਜੀਠਾ ਦੇ ਸੀਨੀਅਰ ਪਾਰਟੀ ਆਗੂ ਆਕਾਸ਼ਦੀਪ ਸਿੰਘ ਮਜੀਠਾ ਨੇ ਅੱਜ ਤਿੰਨ ਸਕੂਲਾਂ ਵਿੱਚ 17
ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮਾਂ ਦੇ ਉਦਘਾਟਨ ਕੀਤੇ।ਉਹਨਾਂ ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਨਵੇਂ ਕੰਮਾਂ ਅਤੇ ਨਵੇਂ ਸਕੂਲਾਂ ਦੀ ਵਧਾਈ ਦਿੰਦਿਆਂ ਕਿਹਾ ਕਿ ਇਹਨਾਂ ਸਹੂਲਤਾਂ ਨਾਲ ਹੁਣ ਤੁਹਾਡੇ ਸਕੂਲ ਮਹਿੰਗੀਆਂ ਫੀਸਾਂ ਲੈਣ ਵਾਲੇ ਸਕੂਲਾਂ ਤੋਂ ਵੱਧ ਸੋਹਣੇ ਹੋ ਗਏ ਹਨ।ਉਨਾਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਸੁਪਾਰੀਵਿੰਡ ਵਿਖੇ ਸਕੂਲ ਦੀ ਨਵੀਂ ਬਣੀ ਚਾਰ ਦਿਵਾਰੀ, ਸਰਕਾਰੀ ਐਲੀਮੈਂਟਰੀ ਸਕੂਲ ਝੰਡੇ ਵਿਖੇ ਸਕੂਲ ਦੀ ਚਾਰ ਦੁਆਰੀ ਤੇ ਹੋਈ ਮੁੱਖ ਮੁਰੰਮਤ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਤਾਰਾਗੜ੍ਹ ਵਿਖੇ ਸਕੂਲ ਦੀ ਨਵੀਂ ਬਣੀ ਚਾਰ ਦੁਵਾਰੀ ਦਾ ਉਦਘਾਟਨ ਕੀਤਾ।ਉਹਨਾਂ ਕਿਹਾ ਕਿ ਹਲਕੇ ਦਾ ਇੱਕ ਵੀ ਸਕੂਲ ਆਧੁਨਿਕ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਸਾਰੇ ਸਕੂਲਾਂ ਵਿੱਚ ਬੱਚਿਆਂ ਨੂੰ ਸਿੱਖਿਆ ਦੇਣ ਲਈ ਉੱਚ ਕੋਟੀ ਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਮਜੀਠਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹੀ ਹੈ ਜਿਸ ਨੇ ਸਕੂਲਾਂ ‘ਤੇ ਪੈਸਾ ਖਰਚਣਾ ਸ਼ੁਰੂ ਕੀਤਾ ਹੈ।ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਨੀਤੀ ਸਪੱਸ਼ਟ ਹੈ ਕਿ ਜੇਕਰ ਸਾਡੇ ਬੱਚੇ ਪੜ੍ਹ ਜਾਣਗੇ ਤਾਂ ਉਹ ਪਰਿਵਾਰ ਤਰੱਕੀ ਕਰਨਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media