Wednesday, May 7, 2025
Breaking News

ਖਾਲਸਾ ਕਾਲਜ ਨੇ ਸੂਬੇ ਦੇ ਖੁਦਮੁਖ਼ਤਿਆਰ ਕਾਲਜਾਂ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਨੂੰ ਸੂਬੇ ਦੇ ਖ਼ੁਦਮੁਖਤਿਆਰ ਕਾਲਜਾਂ ’ਚੋਂ ਪਹਿਲਾ ਸਥਾਨ ਪ੍ਰਾਪਤ ਹੋਣ ’ਤੇ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਾਲਜ ਪ੍ਰਿੰਸੀਪਲ ਸਮੇਤ ਸਮੂਹ ਸਟਾਫ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਮੌਜ਼ੂਦਗੀ ’ਚ ਕਿਹਾ ਕਿ ਕਾਲਜ ਉਤਰੀ ਭਾਰਤ ’ਚੋਂ ਸੈਕਿੰਡ ਅਤੇ ਭਾਰਤ ਦੇ ਸਮੂਹ ਖੁਦਮੁਖਤਿਆਰ ਕਾਲਜਾਂ ’ਚੋਂ 43ਵੇਂ ਸਥਾਨ ’ਤੇ ਹੈ।ਛੀਨਾ ਨੇ ਇਸ ਪ੍ਰਾਪਤੀ ਦਾ ਸਿਹਰਾ ਪ੍ਰਿੰ: ਡਾ. ਰੰਧਾਵਾ ਅਤੇ ਸਟਾਫ਼ ਦੀ ਸਖ਼ਤ ਮਿਹਨਤ ਨੂੰ ਦਿੰਦਿਆਂ ਕਾਮਨਾ ਕੀਤੀ ਕਿ ਕਾਲਜ ਨਾ ਸਿਰਫ਼ ਆਪਣੀ ਸ਼ਾਨ ਨੂੰ ਬਰਕਰਾਰ ਰੱਖੇਗਾ, ਸਗੋਂ ਆਉਣ ਵਾਲੇ ਸਮੇਂ ’ਚ ਹੋਰ ਵੀ ਨਵੀਆਂ ਬੁਲੰਦੀਆਂ ਨੂੰ ਛੂਹੇਗਾ।
ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਉਕਤ ਰੈਂਕਿੰਗ ਵਰਲਡ ਇੰਡੀਆ ਹਾਇਰ ਐਜ਼ੂਕੇਸ਼ਨ ਰੈਂਕਿੰਗ 2025-26 ਦੁਆਰਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਨੂੰ ਸਿੱਖਿਆ ਦੀ ਉਤਮਤਾ, ਪਾਠਕ੍ਰਮ ਤੇ ਸਿੱਖਿਆ ਸ਼ਾਸਤਰ, ਡਿਜ਼ੀਟਲ ਜਾਗਰੂਕਤਾ, ਫੈਕਲਟੀ ਯੋਗਤਾ, ਨਤੀਜੇ ਅਤੇ ਨਵੀਨਤਾ, ਪਲੇਸਮੈਂਟ, ਉਦਯੋਗ ਇੰਟਰਫੇਸ ਆਦਿ 9 ਮਾਪਦੰਡਾਂ ਦੇ ਆਧਾਰ ਦਰਜ਼ਾ (ਰੈਂਕਿੰਗ) ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕਾਲਜ ਨੇ ਸਾਰੇ ਮਾਪਦੰਡਾਂ ’ਚੋਂ ਉਤਮਤਾ, ਸ੍ਰੇਸ਼ਟਤਾ ਪ੍ਰਾਪਤ ਕੀਤੀ ਅਤੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪੰਜਾਬ ਦੀ ਚੋਟੀ ਦੀ ਰੈਂਕਿਗ ਵਾਲੀ ਸੰਸਥਾ ਬਣ ਗਈ ਹੈ।
ਇਸ ਮੌਕੇ ਅਕਾਦਮਿਕ ਮਾਮਲਿਆਂ ਡੀਨ, ਡਾ. ਤਮਿੰਦਰ ਸਿੰਘ ਭਾਟੀਆ, ਸਟੂਡੈਂਟ ਵੈਲਫੇਅਰ ਡੀਨ ਡਾ. ਦਲਜੀਤ ਸਿੰਘ ਵੀ ਹਾਜ਼ਰ ਸਨ।

 

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …