ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।
ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ ਨੇ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਦਿਆਂ ਸਰਬਤ ਦੇ ਭਲੇ ਦੇ ਕਾਰਜ਼ ਕਰਨ ਲਈ ਪ੍ਰੇਰਿਤ ਕੀਤਾ।ਧਾਰਮਿਕ ਸਮਾਗਮ ਮੌਕੇ ਢਿੱਲੋਂ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨਾਲ ਮਿਲ ਕੇ ਸਿਰੋਪਾਓ ਭੇਂਟ ਕੀਤੇ।
ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਰਿਸਰਚ ਡੀਨ ਡਾ. ਆਰ.ਕੇ ਧਵਨ, ਕੌਂਸਲ ਦੇ ਜੁਆਇੰਟ ਸਕੱਤਰ ਪਰਮਜੀਤ ਸਿੰਘ ਬੱਲ, ਮੈਂਬਰ ਸ੍ਰੀਮਤੀ ਰਮਿੰਦਰ ਕੌਰ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼, ਗ੍ਰੰਥੀ ਸਿੰਘ ਹਰਪ੍ਰੀਤ ਸਿੰਘ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …