Friday, June 13, 2025

ਨੈਸ਼ਨਲ ਗਤਕਾ ਮੁਕਾਬਲਿਆਂ ਵਿੱਚ ਪੀ.ਪੀ.ਐਸ ਚੀਮਾਂ ਦੇ ਖਿਡਾਰੀ ਨੇ ਜਿੱਤਿਆ ਮੈਡਲ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਤਿਆਗਰਾਜ਼ ਸਟੇਡੀਅਮ ਨਵੀਂ ਦਿੱਲੀ ਵਿਖੇ ਹੋਈਆਂ 68ਵੀਆਂ ਨੈਸ਼ਨਲ ਪੱਧਰੀ ਸਕੂਲ ਗੇਮਜ਼, ਗਤਕਾ ਮੁਕਾਬਲਿਆਂ ਵਿੱਚ ਵੱਖ-ਵੱਖ ਰਾਜਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਪੈਰਾਮਾਉਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਗਤਕਾ ਮੁਕਾਬਲਿਆਂ (ਅੰਡਰ-17) ਫਰੀ ਸੋਟੀ ਵਿੱਚੋਂ ਗੁਰਸੀਰਤ ਕੌਰ ਤੇ ਹਰਸੀਰਤ ਕੌਰ ਹੰਝਰਾ ਨੇ ਵਧੀਆ ਪ੍ਰਦਰਸ਼ਨ ਕੀਤਾ।ਅਵਨੀਤ ਕੌਰ ਨੇ ਅੰਡਰ-19 ਵਿੱਚ ਸਿੰਗਲ ਸੋਟੀ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ ਤੇ ਨੈਸ਼ਨਲ ਪੱਧਰੀ ਖੇਡਾਂ ਵਿੱਚ ਮੈਡਲ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਖਿਡਾਰੀਆਂ ਦਾ ਸਕੂਲ ਪਹੁੰਚਣ ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਮੈਡਮ ਕਿਰਨਪਾਲ ਕੌਰ ਵੱਲੋਂ ਬੱਚਿਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਵਾਇਸ ਪ੍ਰਿੰ: ਭੁਸ਼ਪਿੰਦਰ ਕੌਰ, ਸ਼ਮਸ਼ੇਰ ਸਿੰਘ (ਗਤਕਾ ਕੋਚ), ਡੀ.ਪੀ.ਈ ਮੰਗਤ ਰਾਏ ਅਤੇ ਗਗਨਦੀਪ ਸਿੰਘ ਹਾਜ਼ਰ ਸਨ।

Check Also

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …