ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਹੁਦੇਦਾਰਾਂ ਵੱਲੋਂ ਅੱਜ ਕੈਨੇਡੀਅਨ ਸੰਸਦੀ ਚੋਣਾਂ ’ਚ ਵੱਖ-ਵੱਖ ਸਾਬਕਾ ਵਿਦਿਆਰਥੀਆਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।ਉਨ੍ਹਾਂ ਕਿਹਾ ਕਿ ਕਾਲਜ ਦੇ ਸੀਨੀਅਰ ਅਲੂਮਨੀ ਸੁੱਖ ਧਾਲੀਵਾਲ ਦੇ ਲਿਬਰਲ ਪਾਰਟੀ ਦੀ ਟਿਕਟ ’ਤੇ ਸਰੀ ਤੋਂ ਰਿਕਾਰਡ 6 ਵਾਰ ਐਮ.ਪੀ ਬਨਣ ’ਤੇ ਮਾਣ ਹੈ।ਜਦਕਿ ਜਗਸ਼ਰਨ ਸਿੰਘ ਮਾਹਲ ਕੰਜ਼ਰਵੇਟਿਵ ਪਾਰਟੀ ਦੀ ਟਿਕਟ ’ਤੇ ਐਡਮਿੰਟਨ ਤੋਂ ਪਹਿਲੀ ਵਾਰ ਐਮ.ਪੀ ਵਜੋਂ ਜਿੱਤੇ ਹਨ।
ਖਾਲਸਾ ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਅਤੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲਾ ਪਲ ਹੈ।ਕਿਉਂਕਿ ਉਨ੍ਹਾਂ ਦੇ ਸਾਬਕਾ ਵਿਦਿਆਰਥੀਆਂ ਨੇ ਕੈਨੇਡੀਅਨ ਰਾਜਨੀਤੀ ’ਚ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਸੁੱਖ ਧਾਲੀਵਾਲ ਇਸ ਸਮੇਂ ਕੈਨੇਡਾ ਦੇ ਭਾਈਚਾਰੇ ਦੇ ਸਭ ਤੋਂ ਸੀਨੀਅਰ ਸਿਆਸਤਦਾਨਾਂ ’ਚੋਂ ਇੱਕ ਹਨ, ਜੋ 2015 ਤੋਂ ਸਰੀ-ਨਿਊਟਨ ਤੋਂ ਲਗਾਤਾਰ ਚੋਣਾਂ ਜਿੱਤ ਰਹੇ ਹਨ।ਉਨ੍ਹਾਂ ਕਿਹਾ ਕਿ ਸੁੱਖ ਨੇ 1980 ਦੇ ਦਹਾਕੇ ’ਚ ਕੈਨੇਡਾ ਜਾਣ ਤੋਂ ਪਹਿਲਾਂ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਆਪਣੀ ਪ੍ਰੀ-ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ ਸੀ।
ਉਨ੍ਹਾਂ ਕਿਹਾ ਕਿ ਧਾਲੀਵਾਲ, ਜੋ ਇਸ ਸਮੇਂ ਖਾਲਸਾ ਕਾਲਜ ਅੰਮ੍ਰਿਤਸਰ ਗਲੋਬਲ ਐਲੂਮਨੀ ਐਸੋਸੀਏਸ਼ਨ ਦੇ ਡਾਇਰੈਕਟਰ (ਓਵਰਸੀਜ਼) ਹਨ।ਉਨ੍ਹਾਂ ਕਿਹਾ ਕਿ ਸਾਲ 2018 ’ਚ ਕੈਨੇਡਾ ਦੇ ਸੰਸਦ ਮੈਂਬਰਾਂ ਸੋਨੀਆ ਸਿੱਧੂ, ਜਿਨ੍ਹਾਂ ਦੇ ਪਿਤਾ ਵੀ ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਸਨ, ਨੇ ਰਣਦੀਪ ਸਿੰਘ ਸਰਾਏ ਅਤੇ ਕੈਨੇਡੀਅਨ ਡਿਪਟੀ ਲੀਡਰ ਆਫ਼ ਪਾਰਲੀਮੈਂਟ ਕੇਵਿਨ ਲੈਮੋਰੈਕਸ ਸਮੇਤ ਆਪਣੇ ਅਲਮਾ ਮੈਟਰ ਦਾ ਦੌਰਾ ਕੀਤਾ ਸੀ।ਛੀਨਾ ਦੀ ਅਗਵਾਈ ਹੇਠ ਕੈਂਪਸ ਵਿਖੇ ਪੁੱਜਣ ’ਤੇ ਉਨ੍ਹਾਂ ਦਾ ਵਿਦਿਆਰਥੀਆਂ ਅਤੇ ਸਟਾਫ ਦੁਆਰਾ ਸ਼ਾਨਦਾਰ ਸਵਾਗਤ ਕੀਤਾ ਗਿਆ ਸੀ।
ਇਸ ਮੌਕੇ ਖ਼ਾਲਸਾ ਕਾਲਜ ਅੰਮ੍ਰਿਤਸਰ ਗਲੋਬਲ ਐਲੂਮਨੀ ਐਸੋਸੀਏਸ਼ਨ ਦੇ ਕਨਵੀਨਰ ਡਾ. ਦਵਿੰਦਰ ਸਿੰਘ ਛੀਨਾ ਨੇ ਅੱਜ ਚੋਣਾਂ ਜਿੱਤਣ ਵਾਲੇ ਸਮੂਹ ਸਿੱਖ-ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਮਾਹਲ ਜੋ ਐਡਮਿੰਟਨ ਸਾਊਥ ਈਸਟ ਰਾਈਡਿੰਗ ਤੋਂ ਐਮ.ਪੀ ਚੁਣੇ ਗਏ ਹਨ, ਨੇ 1996-1999 ਤੱਕ ਖਾਲਸਾ ਕਾਲਜ ਅੰਮ੍ਰਿਤਸਰ ਤੋਂ ਆਪਣੀ ਬੈਚਲਰ ਡਿਗਰੀ ਕੀਤੀ ਹੈ।
Check Also
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …