ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਗੁਰਚਰਨ
ਸਿੰਘ ਕੋਹਾਲਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਹਰਪ੍ਰੀਤ ਸਿੰਘ, ਇੰਚਾਰਜ਼ ਸਬ-ਆਫ਼ਿਸ ਸੁਮੇਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਖ਼ਜ਼ਾਨਚੀ ਸ਼ਮਸ਼ੇਰ ਸਿੰਘ, ਸੇਵਾਦਾਰਨੀ ਬੀਬੀ ਪਰਮਜੀਤ ਕੌਰ ਤੇ ਬੀਬੀ ਬਲਵਿੰਦਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ ਤੇ ਸਾਬਕਾ ਸਕੱਤਰ ਰਘਬੀਰ ਸਿੰਘ ਰਾਜਾਸਾਂਸੀ ਨੇ ਗੁਰਚਰਨ ਸਿੰਘ ਕੋਹਾਲਾ ਤੇ ਹੋਰ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਾਲ, ਇੰਚਾਰਜ ਬਲਜੀਤ ਸਿੰਘ, ਗੁਰਪ੍ਰਤਾਪ ਸਿੰਘ, ਗੁਰਮੇਜ ਸਿੰਘ, ਪ੍ਰਜਿੰਦਰ ਸਿੰਘ, ਅਕਾਊਂਟੈਂਟ ਮਨਿੰਦਰਪਾਲ ਸਿੰਘ, ਮੈਨੇਜਰ ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਗੁਰਪ੍ਰੀਤ ਸਿੰਘ, ਯੁਵਰਾਜ ਸਿੰਘ, ਗੁਰਿੰਦਰ ਸਿੰਘ ਦੇਵਾਦਾਸਪੁਰਾ, ਸਹਾਇਕ ਸੁਪ੍ਰਿੰਟੈਂਡੈਂਟ ਸੁਰਜੀਤ ਸਿੰਘ ਰਾਣਾ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ, ਲਾਲ ਸਿੰਘ, ਰਵਿੰਦਰਜੀਤ ਸਿੰਘ, ਜਸਬੀਰ ਸਿੰਘ, ਸਾਬਕਾ ਸਕੱਤਰ ਰਣਜੀਤ ਸਿੰਘ, ਮਲਕੀਤ ਸਿੰਘ ਵਰਪਾਲ, ਸਾਬਕਾ ਮੈਨੇਜਰ ਸੁਖਰਾਜ ਸਿੰਘ, ਬਾਬਾ ਸਤਨਾਮ ਸਿੰਘ ਸ੍ਰੀ ਹਜ਼ੂਰ ਸਾਹਿਬ ਵਾਲੇ, ਹਜ਼ੂਰੀ ਰਾਗੀ ਭਾਈ ਜਗਸੀਰ ਸਿੰਘ ਤੇ ਭਾਈ ਵਿਰਸਾ ਸਿੰਘ, ਮਹਿੰਦਰ ਸਿੰਘ ਚੋਹਾਨਕੇ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media