Saturday, June 14, 2025

ਐਡਵੋਕੇਟ ਧਾਮੀ ਨੇ ਕੈਨੇਡਾ ਦੀਆਂ ਚੋਣਾਂ ’ਚ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਦੀ ਜਿੱਤ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੀਆਂ ਸੰਘੀ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਖਾਸਕਰ ਸਿੱਖ ਨੁਮਾਇੰਦਿਆਂ ਦੀ ਜਿੱਤ ’ਤੇ ਖੁਸ਼ੀ ਜਤਾਉਂਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਆਖਿਆ ਕਿ ਸਿੱਖ ਕੌਮ ਅਤੇ ਸਮੁੱਚੇ ਪੰਜਾਬੀਆਂ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਉਮੀਦਵਾਰਾਂ ਨੇ ਜਿੱਤ ਹਾਸਲ ਕਰਕੇ ਕੈਨੇਡਾ ਦੀ ਰਾਜਨੀਤੀ ਵਿੱਚ ਆਪਣੀ ਲੀਡਰਸ਼ਿਪ ਸਾਬਤ ਕਰਦਿਆਂ ਪੰਜਾਬੀਆਂ ਦਾ ਸਿਰ ਉੱਚਾ ਕੀਤਾ ਹੈ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਜਿੱਤ ਪੰਜਾਬੀਆਂ ਦੀ ਸੰਘਰਸ਼ਪੂਰਨ ਮਿਹਨਤ, ਇਮਾਨਦਾਰੀ ਅਤੇ ਮਾਨਵੀ ਸੇਵਾਵਾਂ ਦਾ ਨਤੀਜਾ ਹੈ।ਐਡਵੋਕੇਟ ਧਾਮੀ ਨੇ ਕੈਨੇਡਾ ਦੀਆਂ ਆਮ ਚੋਣਾਂ ਵਿੱਚ ਉਭਰਨ ਵਾਲੀ ਲਿਬਰਲ ਪਾਰਟੀ ਅਤੇ ਉਸ ਦੇ ਆਗੂ ਮਾਰਕ ਕਾਰਨੀ ਨੂੰ ਵੀ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਕਿਹਾ ਕਿ ਜੇਤੂ ਉਮੀਦਵਾਰ ਸਮਾਜਿਕ ਨਿਆਂ ਅਤੇ ਹਰ ਵਰਗ ਦੀ ਭਲਾਈ ਲਈ ਕੰਮ ਕਰਨ, ਇਸ ਦੀ ਆਸ ਕਰਦੇ ਹਾਂ।

Check Also

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …